22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ਼ਾਰਟ ਸਰਕਟ ਨਾਲ ਫੋਟੋਗ੍ਰਾਫਰ ਦੇ ਘਰ ਨੂੰ ਅੱਗ ਲੱਗੀ, ਲੱਖਾਂ ਦਾ ਹੋਇਆ ਨੁਕਸਾਨ <br/>

ਅਜੀਤ ਡੈਸਕ 01-11-2025
ਪੁਰਖਾਲੀ, 31 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਅਕਬਰਪੁਰ ਵਿਖੇ ਇਕ ਫੋਟੋਗ੍ਰਾਫਰ ਦੇ ਘਰ ਨੂੰ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ, ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਇਸ ਸਬੰਧੀ ਫ਼ੋਟੋ ਗਰਾਫਰ ਸ਼ਮਸ਼ੇਰ ਸਿੰਘ ਛੰਮਾ ਨੇ ਦੱਸਿਆ ਕਿ ਉਸ ਦੇ ਘਰ ਨੂੰ ਕਿਸੇ ਸ਼ਾਰਟ ਸਰਕਟ ਨਾਲ ਅਚਨਚੇਤ ਅੱਗ ਗਈ, ਜਿਸ ਨਾਲ ਉਸ ਨੂੰ ਲੱਖਾਂ ਰੁਪਏ ਦਾ ਨੁਕਸਾਨ ਪੁੱਜ ਗਿਆ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦੇ ਕੈਮਰੇ, ਲੈਨਜ਼, ਲਾਈਟਾਂ ਆਦਿ ਤੋਂ ਇਲਾਵਾ ਘਰ ਅੰਦਰ ਪਿਆ ਸਾਰਾ ਸਮਾਨ ਅੱਗ ਦੀ ਭੇਟ ਚੜ੍ਹ ਗਿਆ | ਉਨ੍ਹਾਂ ਦੱਸਿਆ ਕਿ ਅੱਗ ਦੇ ਭਾਂਬੜ ਮੱਚਣ 'ਤੇ ਪਿੰਡ 'ਚ ਹਫ਼ੜਾ ਦਫ਼ੜੀ ਮੱਚ ਗਈ ਅਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਅੱਗ ਤੇ ਬੜਾ ਅÏਖਾ ਕਾਬੂ ਪਾਇਆ ਤੇ ਮੌਕੇ 'ਤੇ ਫਾਇਰ ਬਿ੍ਗੇਡ ਦੀ ਬੁਲਾਈ ਗਈ | ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਵਿਅਕਤੀ ਦੀ ਵੱਧ ਤੋਂ ਵੱਧ ਮਾਲੀ ਮਦਦ ਕੀਤੀ ਜਾਵੇ |

ਪਿਛਲੀ ਖ਼ਬਰ ਬਲਦਾਂ ਦੇ ਸ਼ੌਕੀਨ ਮੰਗਲ ਸਿੰਘ ਦਿਆਲ ਬੜਵਾ ਨਹੀਂ ਰਹੇ <br/> ਅਗਲੀ ਖ਼ਬਰ 350 ਸਾਲਾਂ ਸ਼ਹੀਦੀ ਸਮਾਗਮ ਸੰਬੰਧੀ ਏ. ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।