22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸੱਪ ਦੇ ਡੱਸਣ ਨਾਲ ਕਿਸਾਨ ਦੀ ਮੌਤ

ਕਿਸਾਨ ਕਿਰਪਾਲ ਸਿੰਘ ਦੀ ਫਾਈਲ ਤਸਵੀਰ | <br/> 01-11-2025
ਸ੍ਰੀ ਚਮਕੌਰ ਸਾਹਿਬ, 31 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਕੜੌਨਾ ਖੁਰਦ ਵਿਖੇ ਇਕ ਕਿਸਾਨ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਗਈ | ਪਿੰਡ ਦੇ ਸਾਬਕਾ ਸਰਪੰਚ ਜਥੇਦਾਰ ਗੁਰਮੀਤ ਸਿੰਘ ਮਕੜੋਨਾ ਨੇ ਦੱਸਿਆ ਕਿ ਉਕਤ ਕਿਸਾਨ ਕਿਰਪਾਲ ਸਿੰਘ ਪੁੱਤਰ ਬੰਤ ਸਿੰਘ ਅੱਜ ਦੁਪਹਿਰ ਸਮੇਂ ਜਦੋਂ ਪਸ਼ੂਆਂ ਲਈ ਚਾਰਾ ਲੈਣ ਗਿਆ ਤਾਂ ਉੱਥੇ ਜ਼ਹਿਰੀਲੇ ਸੱਪ ਨੇ ਡੱਸ ਲਿਆ, ਉਸ ਨੂੰ ਤੁਰੰਤ ਸ੍ਰੀ ਚਮਕੌਰ ਸਾਹਿਬ ਦੇ ਸਬ ਡਵੀਜ਼ਨਲ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਚੰਡੀਗੜ੍ਹ ਦੇ 32 ਸੈਕਟਰ ਦੇ ਜਨਰਲ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ | ਮਿ੍ਤਕ ਕਿਸਾਨ ਕਰੀਬ 50 ਵਰਿ੍ਹਆਂ ਦਾ ਦੱਸਿਆ ਜਾ ਰਿਹਾ ਹੈ |
ਪਿਛਲੀ ਖ਼ਬਰ ਬੇਰੁਜ਼ਗਾਰ ਸਹਾਇਕ ਲਾਈਨਮੈਨ ਕਰਨਗੇ ਹੈੱਡ ਆਫ਼ਿਸ ਦੇ ਮੁੱਖ ਗੇਟ ਦਾ ਘਿਰਾਓ <br/> ਅਗਲੀ ਖ਼ਬਰ ਬਲਦਾਂ ਦੇ ਸ਼ੌਕੀਨ ਮੰਗਲ ਸਿੰਘ ਦਿਆਲ ਬੜਵਾ ਨਹੀਂ ਰਹੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।