03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ

ਅਜੀਤ ਡੈਸਕ 23-11-2025
ਨੰਗਲ, 22 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਕੇਂਦਰ ਸਰਕਾਰ ਵਲੋਂ ਚਾਰ ਲੇਬਰ ਕੋਡ ਦਾ ਵਿਰੋਧ ਕਰਨ ਲਈ ਵੱਖ-ਵੱਖ ਜਥੇਬੰਦੀਆਂ ਨੇ ਤਹਿਸੀਲ ਕੰਪਲੈਕਸ ਮੂਹਰੇ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਜ਼ਦੂਰ ਵਿਰੋਧੀ ਕਾਨੂੰਨ ਲਾਗੂ ਕਰ ਰਹੀ ਹੈ | ਮੋਦੀ ਦੀ ਅਗਵਾਈ ਵਾਲੀ ਭਾਰਤ ਦੀ ਕੇਂਦਰੀ ਸਰਕਾਰ ਨੇ ਮਜ਼ਦੂਰ ਮਾਰੂ 4 ਲੇਬਰ ਕੋਡ ਅੱਜ ਤੋਂ ਹੀ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ | ਨਾਲ ਹੀ ਪੂਰੇ ਦੇਸ਼ ਦੀ ਆਮ ਜਨਤਾ ਨੂੰ ਗੁੰਮਰਾਹ ਕਰਨ ਲਈ ਕੂੜ ਪ੍ਰਚਾਰ ਕਰਨ ਲਈ ਵਿਸ਼ਾਲ ਪੈਮਾਨੇ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਪ੍ਰਚਾਰ ਕਰਨ ਲਈ ਅੱਜ ਹੀ 8 ਸਫਿਆਂ ਦਾ ਇਕ ਫੋਲਡਰ ਵੀ ਜਾਰੀ ਕਰ ਦਿੱਤਾ ਹੈ | ਇਸ ਮੌਕੇ ਮਜ਼ਦੂਰ ਕਿਸਾਨ ਆਗੂਆਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਮਜ਼ਦੂਰ ਪੱਖੀ ਬਣੇ ਕਾਨੂੰਨਾਂ ਨੂੰ ਖਤਮ ਕਰ ਦਿੱਤਾ ਗਿਆ ਹੈ | ਦੇਸ਼ ਦੇ ਕਿਰਤੀ ਲੋਕਾਂ ਨਾਲ ਇਹ ਬਹੁਤ ਵੱਡਾ ਧ੍ਰੋਹ ਹੈ | ਇਨ੍ਹਾਂ ਕਾਨੂੰਨਾਂ ਨਾਲ ਕਾਰਪੋਰੇਟ ਘਰਾਣਿਆਂ, ਸਰਮਾਏਦਾਰਾ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ | ਮਜ਼ਦੂਰਾਂ ਕੋਲੋਂ ਯੂਨੀਅਨਾਂ ਬਣਾਉਣ ਦਾ ਹੱਕ ਲਿਆ ਹੈ | ਪਹਿਲਾਂ ਮਜ਼ਦੂਰ ਅੱਠ ਘੰਟੇ ਕੰਮ ਕਰਦਾ ਸੀ, ਪਰ ਹੁਣ 12 ਘੰਟੇ ਕੰਮ ਕਰਨਾ ਪੈਵੇਗਾ | ਇਸ ਮੌਕੇ ਸੀਟੂ ਦੇ ਆਗੂ ਪ੍ਰਾਣ ਨਾਥ, ਏਟਕ ਦੇ ਆਗੂ ਬਾਬਾ ਹਰਵੰਤ ਸਿੰਘ, ਰੋਡਵੇਜ਼ ਯੂਨੀਅਨ ਦੇ ਆਗੂ ਦਿਆਲ ਮਾਹੀ, ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ, ਰਕੇਸ਼ ਬਾਲੀ ਕਲਸੇੜਾ, ਅਜੈਬ ਸਿੰਘ ਨੰਗਲ, ਨਰਿੰਦਰ ਸਿੰਘ, ਸਤਨਾਮ ਸਿੰਘ ਸ਼ੇਰਾ, ਹਰੀਸ਼ ਕੁਮਾਰ, ਪਲਵਿੰਦਰ ਸਿੰਘ, ਰਮੇਸ਼ ਕੁਮਾਰ, ਸੰਸਾਰ ਚੰਦ, ਅਸ਼ੋਕ ਕੁਮਾਰ, ਸੁਰਜੀਤ ਸਿੰਘ ਨੰਗਲ, ਜਰਨੈਲ ਸਿੰਘ ਏਟਕ ਆਗੂ, ਗੁਰਨਾਮ ਸਿੰਘ ਜੁਆਇੰਟ ਸਕੱਤਰ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।