03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 23-11-2025
ਮੋਰਿੰਡਾ, 22 ਨਵੰਬਰ (ਤਰਲੋਚਨ ਸਿੰਘ ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ | ਇਸ ਸੰਬੰਧੀ ਪਿ੍ੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ | ਉਪਰੰਤ ਸਕੂਲ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਤੇ ਸ਼ਹਾਦਤ ਨਾਲ ਸੰਬੰਧਿਤ ਭਾਸ਼ਨ ਤੇ ਕਵਿਤਾਵਾਂ ਪੇਸ਼ ਕੀਤੀਆਂ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀ ਮਾਨਵਤਾ ਦੀ ਭਲਾਈ ਲਈ ਕੀਤੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਨਿਰਦੇਸ਼ਕ ਯੂ. ਐੱਸ. ਢਿੱਲੋਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਿਤ ਹੋ ਕੇ ਸਹੀ ਰਾਹ 'ਤੇ ਤੁਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਐਨ. ਸੀ. ਸੀ. ਯੂਨਿਟ ਨਵਾਂ ਨੰਗਲ ਨੇ 'ਵੰਦੇ ਮਾਤਰਮ' ਯਾਦਗਾਰੀ ਸਮਾਰੋਹ ਮਨਾਇਆ ਅਗਲੀ ਖ਼ਬਰ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।