03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕਬੱਡੀ ਸਰਕਲ ਅੰਡਰ-19 ਲੜਕੇ 'ਚ ਕਪੂਰਥਲਾ ਬਣਿਆ ਚੈਂਪੀਅਨ

ਅਜੀਤ ਡੈਸਕ 23-11-2025
ਰੂਪਨਗਰ, 22 ਨਵੰਬਰ (ਸਤਨਾਮ ਸਿੰਘ ਸੱਤੀ)-69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਸਰਕਲ ਅੰਡਰ-19 ਲੜਕਿਆਂ ਦੇ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸਮਾਪਤ ਹੋ ਗਏ, ਜਿਸ 'ਚ ਕਪੂਰਥਲਾ ਨੇ ਫਾਈਨਲ ਮੁਕਾਬਲੇ ਵਿਚ ਲੁਧਿਆਣਾ ਨੂੰ ਹਰਾ ਕੇ ਖਿਤਾਬ ਜਿੱਤਿਆ | ਕੁਆਰਟਰ ਫਾਈਨਲ ਤੇ ਸੈਮੀਫਾਈਨਲ ਦੇ ਦਿਲਚਸਪ ਮੁਕਾਬਲਿਆਂ ਤੋਂ ਬਾਅਦ ਕਪੂਰਥਲਾ ਤੇ ਲੁਧਿਆਣਾ ਨੇ ਫਾਈਨਲ 'ਚ ਪ੍ਰਵੇਸ਼ ਕੀਤਾ | ਫਾਈਨਲ 'ਚ ਕਪੂਰਥਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ, ਜਦ ਕਿ ਲੁਧਿਆਣਾ ਉਪ-ਜੇਤੂ ਰਿਹਾ | ਖੇਡਾਂ ਦੀ ਸ਼ੁਰੂਆਤ ਪਿ੍ੰਸੀਪਲ-ਕਮ-ਬਲਾਕ ਨੋਡਲ ਅਫ਼ਸਰ ਰਾਜਿੰਦਰ ਸਿੰਘ ਨੇ ਕੀਤੀ, ਜਦ ਕਿ ਇਨਾਮ ਵੰਡ ਸਮਾਰੋਹ ਪਿ੍ੰਸੀਪਲ ਕੁਲਵਿੰਦਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਸ਼ਰਨਜੀਤ ਕੌਰ ਤੇ ਜਗਤਾਰ ਸਿੰਘ ਵਲੋਂ ਕਰਵਾਇਆ | ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਨਿਗਰਾਨੀ ਹੇਠ ਸਮਾਪਤ ਹੋਏ | ਓਵਰਆਲ ਇੰਚਾਰਜ ਪਿ੍ੰਸੀਪਲ ਕੁਲਵਿੰਦਰ ਸਿੰਘ ਤੇ ਖੇਡ ਕੰਡਕਟ ਇੰਚਾਰਜ ਹਰਮਨਦੀਪ ਸਿੰਘ ਨੇ ਮੁਕਾਬਲਿਆਂ ਦੀ ਸੁਚਾਰੂ ਪੜਤਾਲ, ਰਜਿਸਟਰੇਸ਼ਨ, ਸਰਟੀਫਿਕੇਟ ਤਿਆਰੀ, ਗਰਾਊਾਡ ਪ੍ਰਬੰਧਨ ਤੇ ਖਿਡਾਰੀਆਂ ਦੀ ਸਹੂਲਤਾਂ ਲਈ ਮਹੱਤਵਪੂਰਨ ਯੋਗਦਾਨ ਪਾਇਆ | ਜ਼ਿਲ੍ਹਾ ਟੂਰਨਾਮੈਂਟ ਕਮੇਟੀ ਰੂਪਨਗਰ ਨੇ ਸਾਰੇ ਖੇਡ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਦਾ ਸ੍ਰੀ ਚਮਕੌਰ ਸਾਹਿਬ ਪੁੱਜਣ 'ਤੇ ਸਵਾਗਤ, ਫੁੱਲਾਂ ਦੀ ਕੀਤੀ ਵਰਖਾ ਅਗਲੀ ਖ਼ਬਰ ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ਤੱਕ ਚੇਤਨਾ ਮਾਰਚ 25 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।