04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਰੂਪਨਗਰ ਵਲੋਂ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਵਿਸ਼ੇਸ਼ ਸੈਮੀਨਾਰ

ਅਜੀਤ ਡੈਸਕ 23-11-2025
ਸ੍ਰੀ ਚਮਕੌਰ ਸਾਹਿਬ, 22 ਨਵੰਬਰ (ਜਗਮੋਹਣ ਸਿੰਘ ਨਾਰੰਗ)-ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਸ੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਹੇਠ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ 'ਚ ਇਕ ਸੈਮੀਨਾਰ ਲਗਾਇਆ, ਜਿਸ 'ਚ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਸੈਮੀਨਾਰ ਵਿਚ ਨਸ਼ਿਆਂ ਤੋਂ ਇਲਾਵਾ ਡੀ. ਵੀ. ਐਕਟ, ਪੋਕਸੋ ਐਕਟ 'ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਸੀ. ਜੇ. ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਹ ਸੈਮੀਨਾਰ ਪੂਰੇ ਜ਼ਿਲ੍ਹੇ ਦੇ ਸਕੂਲਾਂ ਕਾਲਜਾਂ ਤੇ ਪਿੰਡਾਂ ਵਿਚ ਲਗਾਏ ਜਾ ਰਹੇ ਹਨ | ਇਸ ਮੌਕੇ ਜੱਜ ਸਾਹਿਬ ਦੇ ਨਾਲ ਚੀਫ ਲੀਗਲ ਏਡ ਡਿਫੈਂਸ ਕਾਊਾਸਲਰ ਰਾਜਬੀਰ ਸਿੰਘ ਰਾਏ, ਸੀਨੀਅਰ ਵਕੀਲ ਅਮਨਦੀਪ ਸੈਣੀ, ਪੈਰਾ ਲੀਗਲ ਵਲੰਟੀਅਰ ਅਮਿੱਤ ਧੀਮਾਨ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ 'ਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਅਗਲੀ ਖ਼ਬਰ ਲੇਖ ਮੁਕਾਬਲੇ 'ਚ ਹਾਫ਼ਿਜ਼ਾਬਾਦ ਸਕੂਲ ਨੇ ਮਾਰੀ ਮੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।