04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਵਿਦਿਆਰਥੀਆਂ ਨੇ ਕੈਂਸਰ ਹਸਪਤਾਲ ਦੇ ਉਦਘਾਟਨ ਸਮਾਰੋਹ 'ਚ ਕੀਤੀ ਸ਼ਿਰਕਤ

ਅਜੀਤ ਡੈਸਕ 23-11-2025
ਕਾਹਨਪੁਰ ਖੂਹੀ, 22 ਨਵੰਬਰ (ਗੁਰਬੀਰ ਸਿੰਘ ਵਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਡੂਮੇਵਾਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਡਾਇਰੈਕਟਰ ਤੇ ਪਿ੍ੰਸੀਪਲ ਰਾਜਿੰਦਰ ਕਿਸਾਨਾ ਦੀ ਅਗਵਾਈ ਹੇਠ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ 350ਵਾਂ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਇਕ ਰੈਲੀ ਦਾ ਆਯੋਜਨ ਕੀਤਾ | ਇਸ ਸੰਬੰਧੀ ਪਿ੍ੰਸੀਪਲ ਰਾਜਿੰਦਰ ਕਿਸਾਨਾ ਨੇ ਦੱਸਿਆ ਕਿ ਡਾ. ਕੁਲਵੰਤ ਸਿੰਘ ਧਾਲੀਵਾਲ ਜੀ ਦੇ ਸੱਦੇ ਨੂੰ ਪ੍ਰਵਾਨ ਕਰਦੇ ਹੋਏ ਪਿੰਡ ਡੂਮੇਵਾਲ ਵਿਚ ਖੁੱਲ੍ਹ ਰਹੇ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਹਸਪਤਾਲ ਦੇ ਉਦਘਾਟਨ ਸਮਾਰੋਹ 'ਚ ਵਿਦਿਆਰਥੀ ਤੇ ਅਧਿਆਪਕ ਸ਼ਾਮਿਲ ਹੋਏ | ਉਥੇ ਹੀ ਸਾਡੇ ਸਕੂਲ ਦੀਆਂ ਵਿਦਿਆਰਥਣਾਂ ਨੇ ਹਸਪਤਾਲ ਦੇ ਉਦਘਾਟਨ ਸਮਾਰੋਹ ਦੀ ਸ਼ੁਰੂਆਤ 'ਚ 'ਦੇਹਿ ਸ਼ਿਵਾ ਬਰ ਮੋਹਿ ਇਹੈ' ਸ਼ਬਦ ਦਾ ਗਾਇਨ ਕੀਤਾ ਤੇ ਉਸ ਤੋਂ ਬਾਅਦ ਸਕੂਲ ਦੀ ਵਿਦਿਆਰਥਣ ਹਰਮਨਜੀਤ ਕੌਰ ਨੇ ਹਸਪਤਾਲ ਦੇ ਮੁਖੀ ਡਾ. ਕੁਲਵੰਤ ਸਿੰਘ ਧਾਲੀਵਾਲ, ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਸਮਾਜ ਸੇਵੀ ਅਜੈਵੀਰ ਸਿੰਘ ਲਾਲਪੁਰਾ ਆਦਿ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਆਪਣੇ ਲੈਕਚਰ 'ਚ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਨੂੰ ਸਾਂਝਾ ਕੀਤਾ | ਉਪਰੰਤ ਸਕੂਲ ਦੀਆਂ ਕੁਝ ਵਿਦਿਆਰਥਣਾਂ ਨੇ ਕਵਿਤਾਵਾਂ ਤੇ ਲੈਕਚਰ ਆਦਿ ਪੇਸ਼ ਕੀਤੇ, ਜਿਸ ਨੂੰ ਆਈ ਹੋਈ ਸਮੂਹ ਸੰਗਤ ਵਲੋਂ ਸਰਾਹਿਆ |
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 15 ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ... ਅਗਲੀ ਖ਼ਬਰ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।