13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪਪਰਾਲਾ ਦਾ ਫੁੱਟਬਾਲ ਟੂਰਨਾਮੈਂਟ ਸਮਾਪਤ, ਪਾਵਰ ਕਾਲੋਨੀ ਟੀਮ 3-0 ਨਾਲ ਰਹੀ ਜੇਤੂ <br/>

ਜੇਤੂ ਟੀਮ ਨੂੰ ਟਰਾਫ਼ੀ ਭੇਟ ਕਰ ਰਹੇ ਮਹਿਮਾਨ ਤੇ ਪ੍ਰਬੰਧਕ, ਟੂਰਨਾਮੈਂਟ 'ਚ ਵਿਸ਼ੇਸ਼ ਤÏਰ 'ਤੇ ਪੁੱਜੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਰਹੇ ਪਿੰਡ ਦੇ ਸਰਪੰਚ ਅਤੇ ਕਲੱਬ ਮੈਂਬਰ | <br/> 24-11-2025
ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਸੰਤ ਬਾਬਾ ਕਰਤਾਰ ਸਿੰਘ ਸਪੋਰਟਸ ਕਲੱਬ ਅਤੇ ਪੰਚਾਇਤੀ ਰਾਜ ਨÏਜਵਾਨ ਕਲੱਬ ਵਲੋਂ ਪਿੰਡ ਪਪਰਾਲਾ ਵਿਚ ਕਰਵਾਇਆ 4 ਰੋਜ਼ਾ ਫੁੱਟਬਾਲ ਟੂਰਨਾਮੈਂਟ ਸਮਾਪਤ ਹੋਇਆ | ਟੂਰਨਾਮੈਂਟ ਲੜੀ 'ਚ ਕੁੱਲ 32 ਫੁੱਟਬਾਲ ਟੀਮਾਂ ਨੇ ਭਾਗ ਲਿਆ | ਅਖੀਰਲੇ ਦਿਨ ਦੇ ਫਾਈਨਲ ਮੁਕਾਬਲੇ ਵਿਚ ਪਾਵਰ ਕਾਲੋਨੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੂਪਨਗਰ ਸਿਟੀ ਦੀ ਟੀਮ ਨੂੰ 3-0 ਨਾਲ ਹਰਾ ਕੇ ਖ਼ਿਤਾਬ ਜਿੱਤਿਆ ਅਤੇ ਲੜੀ ਦੀ ਜੇਤੂ ਟੀਮ ਬਣੀ | ਅੱਜ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤÏਰ 'ਤੇ ਹਾਜ਼ਰੀ ਭਰੀ ਤੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ | ਸਰਪੰਚ ਜਸਵੰਤ ਕÏਰ, ਪੰਚਾਇਤ ਮੈਂਬਰਾਂ ਤੇ ਕਲੱਬ ਦੇ ਨÏਜਵਾਨ ਸਾਥੀਆਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ | ਸਮਾਰੋਹ 'ਚ ਸੁਖਵਿੰਦਰ ਸਿੰਘ ਨੰਬਰਦਾਰ, ਜਰਨੈਲ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਫ਼ੌਜੀ, ਐਰੀ ਦਮਨਪਾਲ ਸਿੰਘ, ਸਰਬਜੀਤ ਸਿੰਘ ਸੋਢੀ, ਮੱਖਣ ਸਿੰਘ, ਹਰਨੇਕ ਸਿੰਘ ਪਟਵਾਰੀ, ਮਨਦੀਪ ਸਿੰਘ ਕਾਕਾ, ਹਰਮੀਤ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ | ਕਲੱਬ ਦੇ ਪ੍ਰਧਾਨ ਨੇ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਸਾਰੇ ਸਹਿਯੋਗੀਆਂ ਤੇ ਹਾਜ਼ਰ ਸੰਗਤ ਦਾ ਧੰਨਵਾਦ ਕੀਤਾ¢

ਪਿਛਲੀ ਖ਼ਬਰ ਚੰਡੀਗੜ੍ਹ ਪੰਜਾਬ ਤੇ ਪੰਜਾਬੀਅਤ ਦਾ ਨਿੱਜੀ ਹੀ ਰਹੇਗਾ-ਬੰਨੀ ਕੰਗ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਮੌਕੇ ਗੁਰਦੁਆਰਾ ਅਜੀਤਗੜ੍ਹ ਸਾਹਿਬ ਮਿਸਲ ਸ਼ਹੀਦਾਂ ਤਰਨਾ ਦਲ ਵਿਖੇ 8 ਰੋਜ਼ਾ ਗੁਰਮਤਿ ਸਮਾਗਮ ਤੇ ਲੰਗਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।