13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਸੰਗਤਾਂ ਦੀ ਸਹੂਲਤ ਲਈ ਸਿਹਤ ਕੈਂਪ ਲਗਾਇਆ <br/>

ਅਜੀਤ ਡੈਸਕ 24-11-2025
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ)-ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਇਥੋਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰਾਂ ਕਰਨ ਲਈ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਮੁਫ਼ਤ ਸਿਹਤ ਕੈਂਪ ਲਗਾ ਕੇ ਸੰਗਤਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਸੰਬੰਧੀ ਕਿਸਾਨ ਆਗੂ ਜੈਮਲ ਸਿੰਘ ਭੜੀ, ਸ਼ਮਸ਼ੇਰ ਸਿੰਘ ਸ਼ੇਰਾ ਆਦਿ ਨੇ ਦੱਸਿਆ ਕਿ ਕੈਂਪ 'ਚ ਜਿਥੇ ਲੋੜਵੰਦ ਸੰਗਤਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਲੋੜਵੰਦ ਮਰੀਜ਼ਾਂ ਦਾ ਮੁਫ਼ਤ ਟੈੱਸਟ ਵੀ ਕੀਤੇ ਜਾ ਰਹੇ ਹਨ | ਇਸ ਸਮੇਂ ਗਿਆਨੀ ਮਨਜੀਤ ਸਿੰਘ ਰਾਹੀ, ਸਰਕਲ ਪ੍ਰਧਾਨ ਸੰਤ ਸਿੰਘ ਹਜ਼ਾਰਾ, ਬਲਵੀਰ ਸਿੰਘ ਦੁਬਈ ਵਾਲੇ, ਮਾ. ਹਰਦਿਆਲ ਸਿੰਘ, ਬਲਵੀਰ ਸਿੰਘ ਬੜਾ ਪਿੰਡ, ਉਂਕਾਰ ਸਿੰਘ, ਪ੍ਰੀਤਮ ਮਹਿਤਾ, ਚਰਨਜੀਤ ਸਿੰਘ ਜੌੜਾ, ਸੁਰਜੀਤ ਸਿੰਘ ਚਹਿੜ ਮੁਜਾਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਸਾਮ ਤੋਂ ਆਏ ਨਗਰ ਕੀਰਤਨ ਦਾ ਘਨੌਲੀ ਇਲਾਕੇ ਵਲੋਂ ਸਵਾਗਤ <br/> ਅਗਲੀ ਖ਼ਬਰ ਕੇਂਦਰੀ ਵਿਦਿਆਲਾ ਖ਼ਾਨਪੁਰ ਵਿਖੇ ਖੇਡ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।