14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰੂ ਤੇਗ਼ ਬਹਾਦਰ ਸਾਹਿਬ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 24-11-2025
ਚੰਡੀਗੜ੍ਹ, 23 ਨਵੰਬਰ (ਮਾਰਕੰਡਾ)-ਪੰਜਾਬੀ ਸਾਹਿਤ ਸਭਾ ਡੀ. ਏ. ਵੀ. ਕਾਲਜ 'ਚ ਗੁਰੂ ਤੇਗ਼ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ | ਸਮਾਗਮ ਲਈ ਡਾ. ਅੰਮਿ੍ਤ ਪਾਲ ਸਿੰਘ ਅਸਿਸਟੈਂਟ ਪ੍ਰੋਫੈਸਰ ਇਤਿਹਾਸ ਵਿਭਾਗ ਐਸ. ਜੀ. ਜੀ. ਐੱਸ. ਕਾਲਜ ਚੰਡੀਗੜ੍ਹ ਨੂੰ ਮੁੱਖ ਵਕਤਾ ਵਜੋਂ ਸੱਦਾ ਦਿੱਤਾ ਗਿਆ | ਉਨ੍ਹਾਂ ਨੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਇਤਿਹਾਸਕ ਪ੍ਰਸੰਗ ਵਿਚ ਰੱਖਦੇ ਹੋਏ 17ਵੀਂ ਸਦੀ ਦੇ ਧਾਰਮਿਕ, ਸਮਾਜਕ ਤੇ ਰਾਜਨੀਤਿਕ ਪਹਿਰੇਦਾਰਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਨੇ ਸਮਝਾਇਆ ਕਿ ਕਿਸ ਤਰ੍ਹਾਂ ਮੁਗਲ ਸ਼ਾਸਨ ਦੇ ਦੌਰਾਨ ਧਾਰਮਿਕ ਅਜ਼ਾਦੀ 'ਤੇ ਹੋ ਰਹੇ ਹਮਲਿਆਂ, ਕਸ਼ਮੀਰੀ ਪੰਡਤਾਂ ਦੀ ਪੁਕਾਰ ਤੇ ਮਨੁੱਖੀ ਅਧਿਕਾਰਾਂ ਦੇ ਦਬਾਅ ਨੇ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਨੂੰ ਇਕ ਵਿਸ਼ਵ-ਪੱਧਰੀ ਪ੍ਰਤੀਕ ਦੱਸਿਆ | ਇਸ ਮੌਕੇ ਪਿ੍ੰਸੀਪਲ ਡਾ. ਮੋਨਾ ਨਰੰਗ, ਡਾ. ਮਨਦੀਪ ਕੁਮਾਰ (ਮੁਖੀ ਪੰਜਾਬੀ ਵਿਭਾਗ), ਡਾ. ਰਜਿੰਦਰ ਸਿੰਘ, ਡਾ. ਹਰਜੀਤ ਸਿੰਘ ਅਤੇ ਹੋਰ ਫੈਕਲਟੀ ਮੈਂਬਰ ਵੀ ਹਾਜ਼ਰ ਰਹੇ |

ਪਿਛਲੀ ਖ਼ਬਰ ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸ਼ਨਜ਼ ਨੇ ਰੂ-ਬਰੂ ਸੱਭਿਆਚਾਰਕ ਸਮਾਗਮ 2025 ਦੀ ਮੇਜ਼ਬਾਨੀ ਕੀਤੀ <br/> ਅਗਲੀ ਖ਼ਬਰ ਪੁਲਿਸ ਮੁਕਾਬਲੇ 'ਚ ਬੰਬੀਹਾ ਗੈਂਗ ਦੇ ਦੋ ਸ਼ੂਟਰ ਜ਼ਖਮੀ- ਐੱਸ. ਐੱਸ. ਪੀ. ਵਰੁਣ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।