23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਗੁਰਦੁਆਰਾ ਪਾਤਿਸ਼ਾਹੀ ਨੌਵੀਂ ਘਨੌਲੀ ਤੋਂ ਸਜਾਏ ਨਗਰ ਕੀਰਤਨ ਦੇ ਦਿ੍ਸ਼ | ਤਸਵੀਰਾਂ: ਜਸਵੀਰ ਸਿੰਘ ਸੈਣੀ <br/> 25-11-2025
ਘਨੌਲੀ, 24 ਨਵੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਘਨੌਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਇਹ ਨਗਰ ਕੀਰਤਨ ਲਹਿਰਾ ਮੁਹੱਲਾ, ਥਲੀ ਖੁਰਦ, ਗੋਲੀਆ ਮੁਹੱਲਾ, ਖਿਜਰਾਬਾਦਿਆ ਮੁਹੱਲਾ, ਪਰਜਾਪਤ ਮੁਹੱਲਾ ਬਾਜ਼ਾਰ ਤੋਂ ਹੁੰਦਾ ਹੋਇਆ ਦਸ਼ਮੇਸ਼ ਨਗਰ ਘਨੌਲੀ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਹੋਈ | ਨਗਰ ਕੀਰਤਨ ਦੌਰਾਨ ਪਿੰਡਾਂ ਦੇ ਵਾਸੀਆਂ, ਮੁਹੱਲਾ ਵਾਸੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ ਉੱਥੇ ਹੀ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਨਿਵਾਜਿਆ ਗਿਆ ਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦੇ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਦੀ ਸਮਾਪਤੀ 'ਤੇ ਗੁਰੂ ਦਾ ਲੰਗਰ ਵਰਤਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ, ਕਥਾ ਵਾਚਕ ਸੰਗਤਾਂ ਨੂੰ ਨਿਹਾਲ ਕਰਨਗੇ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਰੌਸ਼ਨੀ ਅਤੇ ਆਵਾਜ਼ ਧਾ... ਅਗਲੀ ਖ਼ਬਰ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦਾ ਫਲਸਫਾ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅੱਜ ਵੀ ਪ੍ਰਸੰਗਿਕ-ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।