23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 25-11-2025
ਮੋਰਿੰਡਾ, 24 ਨਵੰਬਰ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਲੋਬਲ ਇਨਕਲੇਵ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਕਮੇਟੀ ਪ੍ਰਧਾਨ ਹਰਜੀਤ ਸਿੰਘ ਬੈਦਵਾਨ ਨੇ ਦੱਸਿਆ ਕਿ ਇਸ ਮੌਕੇ ਗਲੋਬਲ ਇਨਕਲੇਵ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਸੁਰਿੰਦਰਪਾਲ ਸਿੰਘ ਸੋਢੀ ਮੋਰਿੰਡੇ ਵਾਲਿਆਂ ਨੇ ਸੰਗਤਾ ਨੂੰ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ , ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਇਆ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸੇ ਮੌਕੇ ਮਨਦੀਪ ਸਿੰਘ ਮਾਨ, ਤਰਲੋਚਨ ਸਿੰਘ ਬੈਦਵਾਨ, ਗੁਰਮੀਤ ਸਿੰਘ, ਦਿਲਬਾਗ ਸਿੰਘ, ਪ੍ਰਗਟ ਸਿੰਘ ਮਾਨ, ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵਲੋਂ ਸਜਾਇਆ ਨਗਰ ਕੀਰਤਨ <br/> ਅਗਲੀ ਖ਼ਬਰ ਸੰਗਤਾਂ ਨੂੰ ਨਾਕਿਆਂ 'ਤੇ ਨਾ ਰੋਕਿਆ ਜਾਵੇ- ਜਥੇਦਾਰ ਗੜਗੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।