23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਤਖ਼ਤ ਕੇਸਗੜ੍ਹ ਸਾਹਿਬ 'ਤੇ ਬੇਅਦਬੀ ਕਾਨੂੰਨ ਬਾਰੇ ਜਵਾਬ ਦੇਣ ਤੋਂ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਟਾਲਾ ਵੱਟਿਆ- ਭਾਈ ਗੁਰਪ੍ਰੀਤ ਸਿੰਘ <br/>

ਅਜੀਤ ਡੈਸਕ 25-11-2025
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਸਟਾਫ ਰਿਪੋਰਟਰ, ਪੱਤਰ ਪ੍ਰੇਰਕ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਤੁਰੰਤ ਬਾਅਦ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੇ, ਉਦੋਂ ਅੱਠੇ ਪਹਿਰ ਟਹਿਲ ਸੇਵਾ ਲਹਿਰ ਦੇ ਮੁਖੀ ਭਾਈ ਗੁਰਪ੍ਰੀਤ ਸਿੰਘ ਵਲੋਂ ਉਹਨਾਂ ਨਾਲ ਬੇਅਦਬੀਆਂ ਰੋਕਣ ਵਾਲਾ ਕਾਨੂੰਨ ਨਾ ਲਿਆਂਦੇ ਜਾਣ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ | ਭਾਈ ਗੁਰਪ੍ਰੀਤ ਸਿੰਘ ਨੇ ਉੱਚੀ ਆਵਾਜ਼ ਵਿਚ ਮੁੱਖ ਮੰਤਰੀ ਤੋਂ ਪੁੱਛਿਆ ਕਿ, ਤੁਸੀਂ ਸਾਫ਼ ਦੱਸੋ ਕਿ ਵਿਸ਼ੇਸ਼ ਇਜਲਾਸ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਰੋਕਣ ਲਈ ਕਾਨੂੰਨ ਕਿਉਂ ਨਹੀਂ ਲਿਆਂਦਾ ਗਿਆ? Uਪਰ ਸਖ਼ਤ ਸੁਰੱਖਿਆ ਘੇਰੇ ਨਾਲ ਘਿਰੇ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਬਿਨਾਂ ਕੋਈ ਜਵਾਬ ਦਿੱਤੇ ਹੱਥ ਹਿਲਾਉਂਦੇ ਹੋਏ ਅੱਗੇ ਵਧ ਗਏ, ਜਿਸ 'ਤੇ ਮੌਜੂਦ ਸੰਗਤ ਵਿਚ ਚਰਚਾ ਦਾ ਮਾਹੌਲ ਬਣਿਆ | ਭਾਈ ਗੁਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੌਕੇ ਯਾਦ ਦਵਾਇਆ ਗਿਆ ਸੀ ਕਿ ਧਾਰੀਵਾਲ ਦੇ ਸਮਾਗਮ ਦੌਰਾਨ ਚੋਣਾਂ ਤੋਂ ਪਹਿਲਾਂ ਸਮਾਗਮ ਰੋਕ ਕੇ ਕੇਜਰੀਵਾਲ ਨੂੰ ਵਿਸ਼ੇਸ਼ ਕਾਨੂੰਨ ਲਈ ਮੈਮੋਰੈਂਡਮ ਦਿੱਤਾ ਗਿਆ ਸੀ | ਪਰੰਤੂ, ''ਚਾਰ ਸਾਲ ਬੀਤ ਚੁੱਕੇ ਹਨ ਕਾਨੂੰਨ ਅਜੇ ਤੱਕ ਲਾਗੂ ਨਹੀਂ ਹੋਇਆ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਦੇ ਨਾਲ ਟਹਿਲ ਸੇਵਾ ਲਹਿਰ ਦੇ ਹੋਰ ਸੇਵਾਦਾਰ ਵੀ ਮੌਜੂਦ ਸਨ, ਜਿਨ੍ਹਾਂ ਨੇ ਬੇਅਦਬੀਆਂ ਰੋਕਣ ਬਾਰੇ ਪੱਕਾ ਕਾਨੂੰਨ ਲਿਆਂਦੇ ਜਾਣ ਦੀ ਮੰਗ ਦਾ ਸਮਰਥਨ ਕੀਤਾ |

ਪਿਛਲੀ ਖ਼ਬਰ ਜੀਸਸ ਸੇਵੀਅਰ ਸਕੂਲ ਵਲੋਂ ਨਸ਼ਾ ਮੁਕਤ ਰੈਲੀ ਕੱਢੀ <br/> ਅਗਲੀ ਖ਼ਬਰ ਸਾਬਕਾ ਕਾਂਗਰਸੀ ਕੌਂਸਲਰ ਰਾਜ ਸਿੰਘ ਨੰਗਲ ਨੂੰ ਸਦਮਾ, ਛੋਟੇ ਭਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।