23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਭਾਈ ਨੰਦ ਲਾਲ ਸਕੂਲ ਦੇ ਵਿਦਿਆਰਥੀ ਨੇ ਧਾਰਮਿਕ ਪ੍ਰੀਖਿਆ ਵਿਚ ਹਾਸਿਲ ਕੀਤਾ ਪਹਿਲਾ ਸਥਾਨ <br/>

ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਨੰਦ ਲਾਲ ਪਬਲਿਕ ਸਕੂਲ ਦੇ ਪੁਜ਼ੀਸ਼ਨ ਹਾਸਿਲ ਕਰਨ ਵਾਲੇੇ ਵਿਦਿਆਰਥੀ ਨਾਲ ਸਕੂਲ ਸਟਾਫ਼ | <br/> 25-11-2025
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ ਐਸ ਨਿੱਕੂਵਾਲ)-ਭਾਈ ਨੰਦ ਲਾਲ ਪਬਲਿਕ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀ ਹਿੰਮਤਪ੍ਰੀਤ ਸਿੰਘ, ਜਮਾਤ ਅੱਠਵੀਂ ਨੇ 350 ਸਾਲਾ ਸ਼ਹੀਦੀ ਪੁਰਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ 350 ਸਾਲਾ ਗੁਰਿਆਈ ਪੁਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕਰਵਾਏ ਗਏ ਕੁਇਜ਼ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਇਸ ਸਬੰਧੀ ਸਕੂਲ ਪਿ੍ੰਸੀਪਲ ਸਤਨਾਮ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਲੋਂ ਕਰਵਾਇਆ ਗਿਆ | ਇਸ ਮੁਕਾਬਲੇ ਲਈ ਪਹਿਲਾਂ ਲਿਖਤੀ ਪੇਪਰ ਲਿਆ ਗਿਆ, ਜਿਸ ਵਿਚ ਇਲਾਕੇ ਦੇ 10 ਸਕੂਲਾਂ ਦੇ 300 ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਵਿਚ ਵਿਦਿਆਰਥੀ ਹਿੰਮਤਪ੍ਰੀਤ ਸਿੰਘ ਵਲੋਂ 100 ਵਿੱਚੋਂ 99 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ਹੈ ਅਤੇ ਜਿਸਦੀ ਅਗਲੇ ਮੁਕਾਬਲੇ ਲਈ ਚੋਣ ਹੋਈ ਹੈ | ਇਸ ਮੁਕਾਬਲੇ ਵਿਚ ਸਭ ਤੋਂ ਵਧ ਨੰਬਰ ਹਾਸਿਲ ਕਰਨ ਵਾਲੇ 5 ਸਕੂਲਾਂ ਦੀ ਚੋਣ ਕੀਤੀ ਗਈ | ਉਨ੍ਹਾਂ ਵਲੋਂ ਸਕੂਲ ਦੇ ਧਾਰਮਿਕ ਵਿਭਾਗ ਦੇ ਅਧਿਆਪਕ ਇੰਦਰਪ੍ਰੀਤ ਕੌਰ ਅਤੇ ਸੁਖਜਿੰਦਰ ਕੌਰ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਕੀਤੀ ਗਈ |

ਪਿਛਲੀ ਖ਼ਬਰ ਬੇਲਾ ਕਾਲਜ ਦੀ ਰੋਇੰਗ ਟੀਮ ਨੇ ਲਗਾਤਾਰ ਚੌਥੀ ਵਾਰ ਜਿੱਤੀ ਚੈਂਪੀਅਨਸ਼ਿਪ <br/> ਅਗਲੀ ਖ਼ਬਰ ਜੀਸਸ ਸੇਵੀਅਰ ਸਕੂਲ ਵਲੋਂ ਨਸ਼ਾ ਮੁਕਤ ਰੈਲੀ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।