ਮੋਰਿੰਡਾ, 24 ਨਵੰਬਰ (ਤਰਲੋਚਨ ਸਿੰਘ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਈ ਦੀਪ ਸਿੰਘ ਘੜੂੰਆਂ ਅਤੇ ਬਾਬਾ ਦਿਲਬਾਗ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਵਿਚ ਸਕੂਲ ਵਿਦਿਆਰਥੀ ਅਤੇ ਇਲਾਕੇ ਦੀਆਂ ਸੰਗਤਾਂ ਨੇ ਹਿੱਸਾ ਲਿਆ | ਉਹਨਾਂ ਦੱਸਿਆ ਕਿ ਸ੍ਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੇਵਾਦਾਰ ਸਫ਼ਾਈ ਕਰ ਰਹੇ ਸਨ ਅਤੇ ਨਾਮ ਜਪ ਰਹੇ ਸਨ | ਉਹਨਾਂ ਦੱਸਿਆ ਕਿ ਨਗਰ ਕੀਰਤਨ ਦਾ ਸੰਗਤਾਂ ਨੇ ਥਾਂ-ਥਾਂ ਸਵਾਗਤ ਕੀਤਾ ਅਤੇ ਲੰਗਰ ਵੀ ਲਗਾਏ ਹੋਏ ਸਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਪਰਮਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਮਨਮੀਤ ਕੌਰ ਪ੍ਰਧਾਨ ਨਗਰ ਪੰਚਾਇਤ, ਹਰਪ੍ਰੀਤ ਸਿੰਘ ਭੰਡਾਰੀ ਮੀਤ ਪ੍ਰਧਾਨ, ਰਣਜੀਤ ਸਿੰਘ ਬਾਦਲ, ਰਣਜੀਤ ਸਿੰਘ, ਪਿ੍ਥੀ ਸਿੰਘ, ਰਵਿੰਦਰ ਸਿੰਘ, ਸੰਦੀਪ ਸਿੰਘ, ਸੁਖਵਿੰਦਰ ਸਿੰਘ ਧਨੋਆ, ਮਨਦੀਪ ਸਿੰਘ, ਬਲਕਾਰ ਸਿੰਘ, ਗੁਰਮੀਤ ਸਿੰਘ ਗ੍ਰੰਥੀ, ਭਾਈ ਮੋਹਨ ਸਿੰਘ ਹੈੱਡ ਗ੍ਰੰਥੀ, ਕੁਲਦੀਪ ਸਿੰਘ ਗੋਗੀ, ਸੋਹਣ ਸਿੰਘ ਸੰਧੂਆਂ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ, ਵਰਿੰਦਰ ਸਿੰਘ ਧਨੋਆ, ਪਿ੍ਤਪਾਲ ਸਿੰਘ, ਸਤਨਾਮ ਸਿੰਘ, ਭੁਪਿੰਦਰ ਸਿੰਘ, ਬਰਜਿੰਦਰ ਸਿੰਘ ਬੈਂਸ, ਬਰਿੰਦਰ ਸਿੰਘ ਕੰਗ, ਸਮਰਜੀਤ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |