ਰੂਪਨਗਰ, 3 ਦਸੰਬਰ (ਪੱਤਰ ਪ੍ਰੇਰਕ)-ਪੰਜਾਬ ਹੋਮ ਗਾਰਡ ਰਿਟਾਇਰਡ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਰੋਪੜ ਦੀ ਮੀਟਿੰਗ ਸੋਲਖੀਆਂ ਟੋਲ ਪਲਾਜ਼ਾ ਵਿਖੇ ਚੱਲ ਰਹੇ ਧਰਨੇ ਵਿਚ ਕੀਤੀ ਗਈ, ਜਿਸ ਵਿਚ ਰਿਟਾਇਰਡ ਹੋਮ ਗਾਰਡ ਮੁਲਾਜਮ ਪਹੁੰਚੇ, ਜਿਸ ਵਿਚ ਫੈਸਲਾ ਕੀਤਾ ਗਿਆ ਕਿ ਕੁੱਝ ਦਿਨਾਂ ਵਿਚ ਹੀ ਪੰਜਾਬ ਦੇ ਸਾਰੇ ਮੁਲਾਜ਼ਮਾਂ ਵਲੋਂ ਕਿਸੇ ਵੀ ਜ਼ਿਲ੍ਹੇ ਵਿਚ ਮੀਟਿੰਗ ਕਰਕੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਜਾਂ ਫਿਰ ਸੰਗਰੂਰ ਵਿਖੇ ਰੋਡ ਜਾਮ ਕੀਤਾ ਜਾਵੇਗਾ ਅਤੇ ਇਹ ਧਰਨਾ ਉਦੋਂ ਤੱਕ ਨਹੀਂ ਚੁੱਕਿਆ ਜਾਵੇਗਾ, ਜਦੋ ਤੱਕ ਸਰਕਾਰ ਰਿਟਾਇਰਡ ਹੋਮ ਗਾਰਡ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨਦੀ ਅਤੇ ਉਨ੍ਹਾਂ ਦੇ ਹੱਕ ਵਿਚ ਨੋਟੀਫਿਕੇਸ਼ਨ ਨਹੀਂ ਕੀਤਾ ਜਾਂਦਾ | ਇਸ ਮੌਕੇ ਜਗਤਾਰ ਸਿੰਘ, ਗੁਰਬਖਸ਼ ਸਿੰਘ, ਨਿਰਮਲ ਸਿੰਘ, ਪ੍ਰੀਤਮ ਸਿੰਘ, ਕਰਮ ਚੰਦ ਅਤੇ ਪਤਵੰਤੇ ਰਿਟਾਇਰ ਹੋਮ ਗਾਰਡ ਮੁਲਾਜ਼ਮ ਹਾਜ਼ਰ ਸਨ |