14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮੋਰਿੰਡਾ ਰੂਰਲ ਜ਼ੋਨ ਤੋਂ ਨਾਮਜ਼ਦਗੀ ਪੱਤਰ ਭਰਨ ਲਈ 'ਆਪ' ਉਮੀਦਵਾਰ ਬੀਰਇੰਦਰ ਸਿੰਘ ਬੱਲਾਂ ਰੋਪੜ ਲਈ ਰਵਾਨਾ <br/>

ਅਜੀਤ ਡੈਸਕ 04-12-2025
ਮੋਰਿੰਡਾ, 3 ਦਸੰਬਰ (ਤਰਲੋਚਨ ਸਿੰਘ ਕੰਗ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 'ਆਪ' ਆਗੂ ਅਤੇ ਪੰਜਾਬ ਕਿ੍ਕਟ ਐਸੋਸੀਏਸ਼ਨ ਦੇ ਅਪੈਕਸ ਕੌਂਸਲ ਮੈਂਬਰ ਬੀਰਦਵਿੰਦਰ ਸਿੰਘ ਬੱਲਾਂ ਕਾਫ਼ਲੇ ਦੇ ਰੂਪ ਵਿਚ ਮੋਰਿੰਡਾ ਰੂਰਲ ਜ਼ੋਨ ਤੋਂ ਨਾਮਜ਼ਦਗੀ ਪੱਤਰ ਭਰਨ ਲਈ ਰੋਪੜ੍ਹ ਲਈ ਰਵਾਨਾ ਹੋਏ | ਇਸ ਮੌਕੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈਕਮਾਨ ਅਤੇ ਆਪਣੇ ਸਮਰਥਕਾਂ ਦਾ ਧੰਨਵਾਦ ਕਰਦੇ ਹਨ | ਉਹ ਪੂਰੀ ਤਨਦੇਹੀ ਨਾਲ ਇਲਾਕਾ ਨਿਵਾਸੀਆਂ ਦੀ ਸੇਵਾ ਕਰਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਸ਼ੇਰਗਿਲ ਮਿਲਕਫੈੱਡ ਚੇਅਰਮੈਨ, ਗੁਰਪ੍ਰੀਤ ਸਿੰਘ ਪ੍ਰਧਾਨ ਐੱਸ.ਸੀ. ਵਿੰਗ ਪੰਜਾਬ, ਜਗਤਾਰ ਸਿੰਘ ਘੜੂੰਆਂ, ਪੀਏ ਸ੍ਰੀ ਚੰਦ, ਸੁਖਜਿੰਦਰ ਸਿੰਘ ਸੋਹੀ ਚੇਅਰਮੈਨ ਖੰਡ ਮਿੱਲ, ਸੁਰਿੰਦਰ ਸਿੰਘ ਬੁੱਗਾ ਉਪ ਚੇਅਰਮੈਨ, ਨਿਰਦੇਸ਼ਕ ਰਣਧੀਰ ਸਿੰਘ ਮਾਜਰੀ, ਬਿਕਰਮਜੀਤ ਸਿੰਘ ਜੁਗਨੂੰ, ਜਗਦੇਵ ਸਿੰਘ ਭਟੋਆ ਪ੍ਰਧਾਨ ਕੌਂਸਲ ਮੋਰਿੰਡਾ, ਹਰਪ੍ਰੀਤ ਸਿੰਘ ਭੰਡਾਰੀ, ਭੁਪਿੰਦਰ ਸਿੰਘ ਭੂਰਾ, ਸ਼ਮਸ਼ੇਰ ਸਿੰਘ ਮੰਗੀ, ਸੁਖਬੀਰ ਸਿੰਘ, ਪਰਮਜੀਤ ਪੰਮੀ, ਹਰਿੰਦਰ ਸਿੰਘ ਜਟਾਣਾ, ਗੁਰਪ੍ਰੀਤ ਸਿੰਘ ਫੌਜੀ, ਰਾਜੂ ਕੰਗ, ਮੇਜਰ ਸਿੰਘ ਓਇੰਦ, ਬਲਦੇਵ ਸਿੰਘ ਮਾਜਰੀ, ਹਰਮਿੰਦਰ ਸਿੰਘ ਕੋਟਲਾ, ਭੀਮਾ ਸਹੇੜੀ, ਹਰਜੀਤ ਸਿੰਘ ਬਮਨਾੜਾ, ਗੁਰਚਰਨ ਸਿੰਘ ਬਮਨਾੜਾ, ਲਖਵੀਰ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਡੀ. ਸੀ. ਅਤੇ ਐੱਸ. ਪੀ. ਊਨਾ ਵਲੋਂ ਟਾਹਲੀਵਾਲ ਮਾਰਕੀਟ 'ਚ ਆਵਾਜਾਈ ਦਾ ਨਿਰੀਖਣ <br/> ਅਗਲੀ ਖ਼ਬਰ ਜਲ ਸਪਲਾਈ ਬਾਹਰੀ ਸ੍ਰੋਤ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।