14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ੍ਰੀ ਅਨੰਦਪੁਰ ਸਾਹਿਬ ਹਲਕੇ 'ਚ ਬਲਾਕ ਸੰਮਤੀ ਚੋਣਾਂ ਲਈ ਛੇ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਲ- ਐਸ.ਡੀ.ਐਮ. <br/>

ਅਜੀਤ ਡੈਸਕ 04-12-2025
ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਜੇ ਐਸ ਨਿੱਕੂਵਾਲ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰੀਸ਼ਦ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਜਾਰੀ ਹੈ | ਤੀਜੇ ਦਿਨ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਕੁੱਲ ਛੇ ਉਮੀਦਵਾਰਾਂ ਨੇ ਆਪਣੇ ਕਾਗ਼ਜ਼ ਦਾਖਲ ਕੀਤੇ ਗਏ ਹਨ | ਇਹ ਜਾਣਕਾਰੀ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਜਸਪ੍ਰੀਤ ਸਿੰਘ ਵਲੋਂ ਦਿੱਤੀ ਗਈ | ਇਸ ਸਬੰਧੀ ਉਨ੍ਹਾਂ ਦੱਸਿਆ ਕਿ ਜ਼ੋਨ ਨੰਬਰ 3, ਗਰਾ ਤੋ ਰਾਖਵਾਂ ਵਿਚ ਅਮਿਤ ਪਾਲ ਨੇ ਕਾਂਗਰਸ ਪਾਰਟੀ ਵਲੋਂ ਨਾਮਜ਼ਦਗੀ ਦਾਖਲ ਕੀਤਾ ਹੈ | ਜ਼ੋਨ ਨੰਬਰ 6, ਮੋਹੀਵਾਲ ਔਰਤ ਰਾਖਵਾਂ ਤੋਂ ਕਾਂਗਰਸ ਦੀਆਂ ਦੋ ਮਹਿਲਾ ਉਮੀਦਵਾਰ ਦੇਵੋ ਦੇਵੀ ਅਤੇ ਮਨਜੀਤ ਕੌਰ ਨੇ ਵੀ ਆਪਣੇ ਕਾਗ਼ਜ਼ ਪੇਸ਼ ਕੀਤੇ | ਇਸ ਤੋਂ ਇਲਾਵਾ, ਜ਼ੋਨ ਨੰਬਰ 9, ਝਿੰਜੜੀ ਔਰਤ ਰਾਖਵਾਂ ਵਿਚੋਂ ਊਸ਼ਾ ਰਾਣੀ ਨੇ ਕਾਂਗਰਸ ਪਾਰਟੀ ਦੀ ਟਿਕਟ 'ਤੇ ਨਾਮਜ਼ਦਗੀ ਦਾਖਲ ਕੀਤੇ ਹਨ | ਜ਼ੋਨ ਨੰਬਰ 10, ਸਮਲਾਹ ਜਨਰਲ ਤੋਂ ਆਨੰਦ ਗੋਪਾਲ ਅਤੇ ਜ਼ੋਨ ਨੰਬਰ 11, ਮੱਸੇਵਾਲ ਅਨੁਸੂਚਿਤ ਜਾਤੀ ਰਾਖਵਾਂ ਤੋਂ ਬਲਜੀਤ ਸਿੰਘ ਨੇ ਵੀ ਕਾਂਗਰਸ ਵਲੋਂ ਨਾਮਜ਼ਦਗੀ ਦਾਖਲ ਕਰਕੇ ਮੁਕਾਬਲੇ ਨੂੰ ਹੋਰ ਦਿਲਚਸਪ ਬਣਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਅਧਿਕਾਰੀ ਇਸ ਨੂੰ ਪਾਰਦਰਸ਼ੀ ਬਣਾਉਣ ਲਈ ਪੂਰੀ ਤਰ੍ਹਾਂ ਤੈਨਾਤ ਹਨ | ਉਨ੍ਹਾਂ ਦੱਸਿਆ ਕਿ ਕੱਲ੍ਹ ਨੌਮੀਨੇਸ਼ਨ ਦਾਖਲ ਕਰਨ ਦਾ ਆਖ਼ਰੀ ਦਿਨ ਹੈ | ਜਿਸ ਕਰਕੇ ਉਮੀਦ ਹੈ ਕਿ ਹੋਰ ਉਮੀਦਵਾਰ ਵੀ ਆਪਣੇ ਕਾਗ਼ਜ਼ ਪੇਸ਼ ਕਰਨਗੇ | ਮਾਹੌਲ ਸ਼ਾਂਤੀਪੂਰਨ ਬਣਿਆ ਰਹੇ, ਇਸ ਲਈ ਪ੍ਰਸ਼ਾਸਨ ਵਲੋਂ ਕੜੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਹਲਕੇ ਦੇ ਵੋਟਰ ਵੀ ਚੋਣ ਪ੍ਰਕਿਰਿਆ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਦਿੱਖ ਰਹੇ ਹਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025-<br> ਆਦਰਸ਼ ਚੋਣ ਜ਼ਾਬਤਾ ਲਾਗੂ, ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ... ਅਗਲੀ ਖ਼ਬਰ ਡੀ. ਸੀ. ਅਤੇ ਐੱਸ. ਪੀ. ਊਨਾ ਵਲੋਂ ਟਾਹਲੀਵਾਲ ਮਾਰਕੀਟ 'ਚ ਆਵਾਜਾਈ ਦਾ ਨਿਰੀਖਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।