14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025-<br> ਆਦਰਸ਼ ਚੋਣ ਜ਼ਾਬਤਾ ਲਾਗੂ, ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਨੋਡਲ ਅਧਿਕਾਰੀ ਨਿਯੁਕਤ

ਅਜੀਤ ਡੈਸਕ 04-12-2025
ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਧਿਕਾਰੀ ਰੂਪਨਗਰ ਮਿਸ ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ 2025 ਦਾ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਪੂਰੇ ਸੂਬੇ ਵਿਚ ਆਦਰਸ਼ ਚੋਣ ਜਾਬਤਾ ਤੁਰੰਤ ਲਾਗੂ ਹੋ ਗਿਆ ਹੈ | ਜ਼ਿਲ੍ਹਾ ਪੱਧਰ 'ਤੇ ਨੋਡਲ ਅਧਿਕਾਰੀ ਨਿਯੁਕਤ ਆਦਰਸ਼ ਚੋਣ ਜਾਬਤਾ ਪੱਕੇ ਤੌਰ 'ਤੇ ਲਾਗੂ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਇੰਜੀਨੀਅਰ ਹਰਜੀਤ ਪਾਲ ਸਿੰਘ ਨੂੰ ਜ਼ਿਲ੍ਹਾ ਪੱਧਰੀ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ | ਉਪ-ਮੰਡਲ / ਬਲਾਕ ਪੱਧਰ 'ਤੇ ਨੋਡਲ ਅਫ਼ਸਰ ਆਦਰਸ਼ ਚੋਣ ਜਾਬਤੇ ਦੀ ਲਾਗੂਆਈ ਨੂੰ ਯਕੀਨੀ ਬਣਾਉਣ ਲਈ ਹਰੇਕ ਬਲਾਕ ਵਿੱਚ ਵੱਖ-ਵੱਖ ਅਧਿਕਾਰੀਆਂ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ | ਕੋਈ ਵੀ ਵਿਅਕਤੀ ਜੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾਲ ਸੰਬੰਧਤ ਸ਼ਿਕਾਇਤ ਦੇਣਾ ਚਾਹੇ ਤਾਂ ਹੇਠ ਲਿਖੇ ਨੋਡਲ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ | ਬਲਾਕ ਸ੍ਰੀ ਅਨੰਦਪੁਰ ਸਾਹਿਬ ਪਿ੍ੰਸੀਪਲ ਨੀਰਜ ਕੁਮਾਰ ਬਲਾਕ ਨੰਗਲ ਨਰਿੰਦਰ ਕੁਮਾਰ, ਮਾਇਨਿੰਗ ਇੰਜੀਨੀਅਰ ਬਲਾਕ ਰੂਪਨਗਰ ਸੁਪਰਡੰਟ, ਨਗਰ ਕੌਂਸਲ ਸ੍ਰੀਮਤੀ ਭਾਵਨਾ ਸੇਤੀਆ ਬਲਾਕ ਮੋਰਿੰਡਾ ਨਾਇਬ ਤਹਿਸੀਲਦਾਰ ਸੁਰਿੰਦਰ ਪਾਲ ਬਲਾਕ ਸ੍ਰੀ ਚਮਕੌਰ ਸਾਹਿਬ ਨਾਇਬ ਤਹਿਸੀਲਦਾਰ ਰਮਨ ਕੁਮਾਰ ਬਲਾਕ ਨੂਰਪੁਰ ਬੇਦੀ ਸ੍ਰੀਮਤੀ ਸੁਨੀਤਾ ਖਿੱਲਣ ਸ਼ਿਕਾਇਤ ਦਰਜ ਕਰਨ ਦੀ ਪ੍ਰਕਿਰਿਆ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਹੇਠ ਲਿਖੇ ਮਾਰਗਾਂ ਰਾਹੀਂ ਦਰਜ ਕਰ ਸਕਦਾ ਹੈ, ਸਬੰਧਤ ਆਰ.ਓ./ਏ.ਆਰ.ਓ. ਦੇ ਦਫ਼ਤਰ ਵਿਚ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈ-ਮੇਲ: electcomplaint20250gmail.com ਸ਼ਿਕਾਇਤਾਂ ਦੇ ਨਿਪਟਾਰੇ ਲਈ ਪ੍ਰਬੰਧ ਸਖ਼ਤ ਮਿਸ ਚੰਦਰਜਯੋਤੀ ਸਿੰਘ ਨੇ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਭੇਜੀਆਂ ਜਾਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਨਿਰਪੱਖ ਨਿਪਟਾਰੇ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੱਕੇ ਪ੍ਰਬੰਧ ਕੀਤੇ ਜਾ ਚੁੱਕੇ ਹਨ | ਜ਼ਿਲ੍ਹਾ ਪ੍ਰਸ਼ਾਸਨ ਨੇ ਅਪੀਲ ਕੀਤੀ ਹੈ ਕਿ ਲੋਕਤੰਤਰਿਕ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਸਾਰੇ ਨਾਗਰਿਕ, ਉਮੀਦਵਾਰ ਅਤੇ ਰਾਜਨੀਤਕ ਪੱਖ ਆਦਰਸ਼ ਚੋਣ ਜਾਬਤੇ ਦੀ ਪੂਰੀ ਪਾਲਣਾ ਕਰਨ |
ਪਿਛਲੀ ਖ਼ਬਰ ਜਲ ਸਪਲਾਈ ਕੰਟਰੈਕਟ ਕਾਮਿਆਂ ਦੀ ਹੜਤਾਲ ਤੇ ਧਰਨਾ ਜਾਰੀ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਹਲਕੇ 'ਚ ਬਲਾਕ ਸੰਮਤੀ ਚੋਣਾਂ ਲਈ ਛੇ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਲ- ਐਸ.ਡੀ.ਐਮ. <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।