14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗ੍ਰੀਨਵੇਜ਼ ਸਕੂਲ ਰੁੜਕੀ ਹੀਰਾਂ ਦੇ ਟਰਾਂਸਪੋਰਟ ਇੰਚਾਰਜ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋ: ਪੰਜਾਬ ਵਲੋਂ ਵਧੀਆਂ ਸੇਵਾਵਾਂ ਬਦਲੇ ਦਿੱਤਾ ਸਨਮਾਨ <br/>

ਅਜੀਤ ਡੈਸਕ 04-12-2025
ਸ੍ਰੀ ਚਮਕੌਰ ਸਾਹਿਬ, 3 ਦਸੰਬਰ (ਜਗਮੋਹਣ ਸਿੰਘ ਨਾਰੰਗ)-ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ ਵਿਖੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ ਕਰਵਾਏ ਕੌਮੀ ਅਵਾਰਡ 2025 ਦੌਰਾਨ ਐਸੋ: ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਵਲੋਂ ਨਜ਼ਦੀਕੀ ਪਿੰਡ ਰੁੜਕੀ ਹੀਰਾ ਦੇ ਗਰੀਨਵੇਜ਼ ਸਕੂਲ ਦੇ ਟਰਾਂਸਪੋਰਟ ਇੰਚਾਰਜ ਹਰਿੰਦਰ ਸਿੰਘ ਨੂੰ ਵਧੀਆ ਸੇਵਾਵਾਂ ਬਦਲੇ 'ਪ੍ਰਾਈਡ ਆਫ਼ ਸਕੂਲ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਮੱਲ੍ਹੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸੋ: ਦੀ ਇਹ ਨਿਵੇਕਲੀ ਪਹਿਲ ਕਦਮੀ ਹੈ ਕਿ ਟੀਚਿੰਗ ਦੇ ਨਾਲ-ਨਾਲ ਨਾਨ ਟੀਚਿੰਗ ਸਟਾਫ਼ ਨੂੰ ਵੀ ਅਜਿਹੇ ਸਨਮਾਨ ਪ੍ਰਾਪਤ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੀ ਟਰਾਂਸਪੋਰਟ ਦੇ ਰੱਖ ਰਖਾਵ, ਸੁਰੱਖਿਆ ਬੰਦੋਬਸਤ, ਵਿਦਿਆਰਥੀਆਂ ਦੀ ਸੰਭਾਲ ਸਮੇਤ ਸਕੂਲ ਟਰਾਂਸਪੋਰਟ ਦੀਆਂ ਸਮੁੱਚੀਆਂ ਸੇਵਾਵਾਂ ਨੂੰ ਮਿਆਰੀ ਬਣਾਉਣ ਵਾਲੇ ਨਰਿੰਦਰ ਸਿੰਘ ਵਰਗੇ ਮਿਹਨਤੀ ਵਿਅਕਤੀ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ ਇਹ ਐਵਾਰਡ ਨਾਲ ਨਿਵਾਜਣਾ ਸਕੂਲ ਅਤੇ ਨਰਿੰਦਰ ਸਿੰਘ ਲਈ ਵੱਡਾ ਮਾਣ ਹੈ | ਇਸ ਮੌਕੇ ਨਰਿੰਦਰ ਸਿੰਘ ਨੂੰ ਐਵਾਰਡ ਮਿਲਣ 'ਤੇ ਚੇਅਰਮੈਨ ਗੁਰਮੁੱਖ ਸਿੰਘ ਮੱਲ੍ਹੀ ਰਿਟਾਇਰਡ ਫਲਾਇਟ ਲੈਫ਼ਟੀਨੈਂਟ, ਐਮ. ਡੀ. ਹਰਜਿੰਦਰ ਸਿੰਘ ਮੱਲ੍ਹੀ, ਪਿੰ੍ਰਸੀਪਲ ਮੁਕੇਸ਼ ਕੁਮਾਰ ਅਗਰਵਾਲ, ਵਾਈਸ ਪਿ੍ੰਸੀਪਲ ਸ੍ਰੀਮਤੀ ਨੀਸ਼ਾ ਠਾਕੁਰ, ਐਡਮਿਨ ਸੰਦੀਪ, ਰਣਦੀਪ ਕੌਰ, ਬਲਤੇਜ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰਾਂ ਵਲੋਂ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਵਿਸ਼ਵ ਏਡਜ਼ ਦਿਵਸ <br/> ਅਗਲੀ ਖ਼ਬਰ ਬਾਹਮਣ ਮਾਜਰਾ ਦੇ ਮੋਹਨ ਸਿੰਘ ਚਾਹਲ ਨੇ 47ਵੀਂ ਰਾਜ ਪੱਧਰੀ ਮਾਸਟਰ ਅਥਲੈਟਿਕਸ ਮੀਟ 'ਚ ਕਰਾਈ ਬੱਲੇ-ਬੱਲੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।