ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਕ ਸਦੀ ਪੁਰਾਣੀ ਵਿੱਦਿਅਕ ਸੰਸਥਾ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਕੂਲ ਦੇ ਸੇਵਾ ਮੁਕਤ ਪਿ੍ੰ: ਮਨਮੋਹਣ ਸਿੰਘ ਮੱਕੜ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਸਕੂਲ ਵਿਖੇ ਇੱਕ ਸ਼ੋਕ ਸਭਾ ਕੀਤੀ ਗਈ | ਇਸ ਮੌਕੇ ਸਕੂਲ ਮੁਖੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿ੍ੰਸੀਪਲ ਮਨਮੋਹਣ ਸਿੰਘ 1975 ਤੋਂ 1994 ਤੱਕ ਸਕੂਲ ਦੇ ਮੁਖੀ ਰਹੇ ਜਿਨ੍ਹਾਂ ਦੇ ਕਾਰਜਕਾਲ ਦੌਰਾਨ ਸਕੂਲ ਨੇ ਵੱਡੇ ਪੱਧਰ 'ਤੇ ਤਰੱਕੀ ਕੀਤੀ ਹੈ | ਇਸ ਸਮੇਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਪਿ੍ੰਸੀਪਲ ਮਨਮੋਹਣ ਸਿੰਘ ਉਨ੍ਹਾਂ ਅਧਿਆਪਕਾਂ 'ਚੋਂ ਸਨ ਜਿਨ੍ਹਾਂ ਸਕੂਲ ਦੇ ਕੰਮਾਂ ਨੂੰ ਸੇਵਾ ਤੇ ਸਮਰਪਣ ਦੀ ਭਾਵਨਾ ਨਾਲ ਕੀਤਾ, ਜਿਸ ਕਰਕੇ ਸਕੂਲ ਉਨਾਂ ਵਲੋਂ ਕੀਤੇ ਕੰਮਾਂ ਕਰਕੇ ਹੋਰ ਬੁਲੰਦੀਆਂ 'ਤੇ ਜਾ ਰਿਹਾ ਹੈ | ਇਸ ਤੋਂ ਬਾਅਦ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ 2 ਮਿੰਟ ਦਾ ਮੋਨ ਰੱਖ ਕੇ ਮਰਹੂਮ ਪਿ੍ੰਸੀਪਲ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ | ਇਸ ਮੌਕੇ ਐੱਨ.ਸੀ.ਸੀ. ਅਫ਼ਸਰ ਰਣਜੀਤ ਸਿੰਘ, ਹਰਮਨਪ੍ਰੀਤ ਸਿੰਘ, ਅਨੂ ਬਾਲਾ, ਸ਼ਿਵਾਨੀ ਸ਼ਰਮਾ, ਜਸਪ੍ਰੀਤ ਸਿੰਘ, ਅਮਰਜੀਤ ਕੌਰ, ਗੁਰਿੰਦਰ ਸਿੰਘ ਕੰਦੋਲਾ, ਸਤਨਾਮ ਸਿੰਘ ਸਮੇਤ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |