ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਨ ਲਈ ਆਈ.ਏ.ਐਸ. ਅਫ਼ਸਰ ਭੁਪਿੰਦਰ ਸਿੰਘ ਨੂੰ ਜ਼ਿਲ੍ਹਾ ਰੂਪਨਗਰ ਲਈ ਬਤੌਰ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਅਤੇ ਆਮ ਜਨਤਾ ਲਈ ਚੋਣ ਅਬਜ਼ਰਵਰ ਨਾਲ ਮਿਲਣ ਲਈ ਖ਼ਾਸ ਸਮਾਂ ਨਿਰਧਾਰਿਤ ਕੀਤਾ ਗਿਆ ਹੈ | ਲੋਕ ਸਰਕਾਰੀ ਵਿਹੜੇ ਦਿਨਾਂ ਵਿਚ ਸਵੇਰੇ 10:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਕੈਨਾਲ ਰੈਸਟ ਹਾਊਸ ਰੂਪਨਗਰ ਦੇ ਸਾਹਮਣੇ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਚੋਣ ਅਬਜ਼ਰਵਰ ਨਾਲ ਸੰਪਰਕ ਕਰ ਸਕਦੇ ਹਨ | ਇਸ ਤੋਂ ਇਲਾਵਾ ਚੋਣ ਸੰਬੰਧੀ ਕਿਸੇ ਵੀ ਤਰ੍ਹਾਂ ਦੇ ਮਾਮਲੇ ਜਾਂ ਸ਼ਿਕਾਇਤ ਲਈ ਅਬਜ਼ਰਵਰ ਭੁਪਿੰਦਰ ਸਿੰਘ ਨਾਲ ਸਿੱਧਾ ਮੋਬਾਇਲ ਨੰਬਰ 94174-00085 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ |