13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ <br/>

ਮੀਟਿੰਗ ਦਾ ਦਿ੍ਸ਼ | ਤਸਵੀਰ: ਢੀਂਡਸਾ <br/> 04-12-2025
ਨੂਰਪੁਰ ਬੇਦੀ, 3 ਦਸੰਬਰ (ਹਰਦੀਪ ਸਿੰਘ ਢੀਂਡਸਾ)-ਪੈਨਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਮਹੀਨਾਵਾਰ ਮੀਟਿੰਗ ਇਕਾਈ ਦੇ ਪ੍ਰਧਾਨ ਰਾਮ ਜੀ ਦਾਸ ਜੱਟਪੁਰ ਵਾਲਿਆਂ ਦੀ ਪ੍ਰਧਾਨਗੀ ਵਿਚ ਕੀਤੀ ਗਈ | ਜਿਸ ਵਿਚ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕਰਦੇ ਹੋਏ ਜਨਰਲ ਸਕੱਤਰ ਰਜਨੀਸ਼ ਸ਼ਰਮਾ ਵਲੋਂ ਮੌਜੂਦਾ ਸਰਕਾਰ ਨੂੰ ਇਹਨਾਂ ਮੰਗਾਂ ਪਰ ਵਿਸ਼ੇਸ਼ ਧਿਆਨ ਦੇ ਕੇ ਪੈਨਸ਼ਨਰਾਂ ਦੇ ਜੀਵਨ ਨੂੰ ਸਰਲ ਬਣਾਉਣ ਦੀ ਅਪੀਲ ਕੀਤੀ | ਇਸੇ ਲੜੀ ਵਿਚ ਗਿਆਨੀ ਰਾਮ ਸਿੰਘ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਵਿਸਤਾਰ ਪੂਰਵਕ ਚਰਚਾ ਕੀਤੀ ਤੇ ਸਰਕਾਰ ਵਲੋਂ ਪੈਨਸ਼ਨਰਾਂ ਪਤੀ ਬੇਰੁਖੀ ਦਾ ਵਤੀਰਾ ਅਪਣਾਉਣ ਤੇ ਦੁੱਖ ਵਿਅਕਤ ਕੀਤਾ | ਉਨ੍ਹਾਂ ਇਸ ਮੌਕੇ ਪੈਨਸ਼ਨਰਾਂ ਨੂੰ ਸਟੇਟ ਬਾਡੀ ਦੇ ਉਲੀਕੇ ਹੋਏ ਸੰਘਰਸ਼ ਪ੍ਰੋਗਰਾਮਾਂ ਵਿਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਅਵਿਨਾਸ਼ ਸ਼ਰਮਾ ਵਲੋਂ ਪੈਨਸ਼ਨਰ ਹੋਮ ਬਣਾਉਣ ਦਾ ਮੁੱਦਾ ਉਠਾਇਆ ਗਿਆ ਅਤੇ ਇਸ ਦੇ ਨਿਰਮਾਣ ਲਈ ਕਾਰਵਾਈ ਕਰਨ ਲਈ ਅਪੀਲ ਜਾਰੀ ਕੀਤੀ | ਉਹਨਾਂ ਨੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪਰੋੜਤਾ ਕਰਦੇ ਹੋਏ ਸਰਕਾਰ ਨੂੰ ਇਨ੍ਹਾਂ ਮੰਗਾਂ ਵੱਲ ਉਚੇਚੇ ਤੌਰ 'ਤੇ ਧਿਆਨ ਦੇਣ ਦੀ ਅਪੀਲ ਵੀ ਕੀਤੀ | ਇਸ ਮੀਟਿੰਗ ਵਿਚ ਪਸ਼ੂ ਪਾਲਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਦੁਧਾਰੂ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਖੇਤੀਬਾੜੀ ਦੇ ਆਧੁਨਿਕ ਤਰੀਕਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੇ ਗਈ | ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ | ਅੰਤ ਵਿਚ ਇਕਾਈ ਦੇ ਪ੍ਰਧਾਨ ਰਾਮ ਜੀ ਦਾਸ ਵਲੋਂ ਸਭਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਆਸ ਪ੍ਰਗਟਾਈ ਗਈ ਕਿ ਭਵਿੱਖ ਵਿਚ ਵੀ ਪੈਨਸ਼ਨਰ ਸਾਥੀਆਂ ਵੱਲੋਂ ਬਣਦਾ ਯੋਗਦਾਨ ਦਿੱਤਾ ਜਾਵੇਗਾ | ਇਸ ਮੌਕੇ ਵਿਸ਼ੇਸ਼ ਰੂਪ ਵਿਚ ਗੁਰਦਿਆਲ ਸਿੰਘ, ਬਲਦੇਵ ਸਿੰਘ ਸਮੀਰੋਵਾਲ, ਗੁਰਚਰਨ ਸਿੰਘ, ਮੋਹਣ ਸਿੰਘ ਨੋਧੇ ਮਾਜਰਾ, ਵੇਦ ਪ੍ਰਕਾਸ਼, ਮੋਹਨ ਸਿੰਘ ਭੈਣੀ, ਰਾਮ ਸ਼ਾਹ, ਛੋਟੂ ਰਾਮ, ਗਿਆਨੀ ਰਾਮ ਸਿੰਘ, ਦਰਸ਼ਨ ਕੁਮਾਰ, ਨਾਨਕ ਚੰਦ ਰਾਣਾ, ਅਜੈਬ ਸਿੰਘ ਬਸੀ, ਗੁਰਮੇਲ ਸਿੰਘ, ਬਖਸ਼ੀਸ਼ ਸਿੰਘ, ਖਜਾਨਚੀ ਤਰਲੋਕ ਚੰਦ, ਕਸ਼ਮੀਰ ਸਿੰਘ, ਜੀਤ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਮੋਰਿੰਡਾ ਇਲਾਕੇ ਦੇ ਸਿਹਤ ਕੇਂਦਰਾਂ 'ਚ ਮਮਤਾ ਦਿਵਸ ਮਨਾਇਆ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ 2025 ਲਈ ਆਈ.ਏ.ਐਸ. ਭੁਪਿੰਦਰ ਸਿੰਘ ਰੂਪਨਗਰ ਜ਼ਿਲ੍ਹੇ ਦੇ ਚੋਣ ਅਬਜ਼ਰਵਰ ਨਿਯੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।