13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮੋਰਿੰਡਾ ਇਲਾਕੇ ਦੇ ਸਿਹਤ ਕੇਂਦਰਾਂ 'ਚ ਮਮਤਾ ਦਿਵਸ ਮਨਾਇਆ <br/>

ਮਮਤਾ ਦਿਵਸ ਮਨਾਉਣ ਮੌਕੇ ਸਿਹਤ ਕਰਮਚਾਰੀ ਅਤੇ ਮਹਿਲਾਵਾਂ | <br/> 04-12-2025
ਮੋਰਿੰਡਾ, 3 ਦਸੰਬਰ (ਤਰਲੋਚਨ ਸਿੰਘ ਕੰਗ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਮੋਰਿੰਡਾ ਇਲਾਕੇ ਦੇ ਸੈਕਟਰ ਕਾਈਨੌਰ ਅਧੀਨ ਵੱਖ-ਵੱਖ ਥਾਵਾਂ 'ਤੇ ਮਮਤਾ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ | ਜਿਸਦਾ ਉਦੇਸ਼ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀ.ਬੀ., ਨਮੂਨੀਆ, ਖ਼ਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗ਼ੀ ਬੁਖ਼ਾਰ, ਗਲਘੋਟੂ ਅਤੇ ਟੈੱਟਨਸ ਤੋਂ ਬਚਾਅ ਦੇ ਟੀਕੇ ਲਗਾਉਣਾ ਹੈ | ਉਨ੍ਹਾਂ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਭੋਜਨ ਲੈਣਾ ਚਾਹੀਦਾ ਹੈ | ਇਸ ਮੌਕੇ ਸੀ.ਐੱਚ.ਓ. ਗੁਰਜੀਤ ਕੌਰ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਹਰੀਆਂ ਸਬਜ਼ੀਆਂ ਅਤੇ ਫਲਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਤਾਂ ਜੋ ਖੂਨ ਦੀ ਕਮੀ ਨਾ ਹੋਵੇ ਅਤੇ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ | ਇਸ ਮੌਕੇ ਲਖਮਿੰਦਰ ਸਿੰਘ ਨੇ ਦੱਸਿਆ ਕਿ ਪੁਰਸ਼ਾਂ ਲਈ ਐਨ.ਐੱਸ.ਵੀ. ਇੱਕ ਸੁਰੱਖਿਅਤ, ਆਸਾਨ ਤੇ ਬਿਨਾਂ ਚੀਰ ਫਾੜ ਵਾਲੀ ਪੁਰਸ਼ ਨਸਬੰਦੀ ਤਕਨੀਕ ਹੈ | ਉਨ੍ਹਾਂ ਦੱਸਿਆ ਕਿ ਚੀਰਾ ਰਹਿਤ ਨਸਬੰਦੀ ਕਰਾਉਣ ਵਾਲੇ ਪੁਰਸ਼ ਨੂੰ 1100 ਰੁਪਏ ਨਕਦ ਅਤੇ ਉਤਸ਼ਾਹਿਤ ਕਰਨ ਵਾਲੇ ਨੂੰ 200 ਰੁਪਏ ਨਕਦ ਦਿੱਤੇ ਜਾਂਦੇ ਹਨ |

ਪਿਛਲੀ ਖ਼ਬਰ ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲਿਆਂ ਦੇ ਅਕਾਲ ਚਲਾਣਾ 'ਤੇ ਜਥੇਦਾਰ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।