13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲਿਆਂ ਦੇ ਅਕਾਲ ਚਲਾਣਾ 'ਤੇ ਜਥੇਦਾਰ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਅਜੀਤ ਡੈਸਕ 04-12-2025
ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਕਰਨੈਲ ਸਿੰਘ)-ਨਿਹੰਗ ਸਿੰਘ ਜਥੇਬੰਦੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਤ ਬਾਬਾ ਸੁੱਚਾ ਸਿੰਘ ਕਾਰ ਸੇਵਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਬਾ ਸੁੱਚਾ ਸਿੰਘ ਦਿਲ ਦੀ ਬਿਮਾਰੀ ਕਾਰਨ ਪਿਛਲੇ ਕੁੱਝ ਦਿਨਾਂ ਤੋਂ ਹਸਪਤਾਲ ਵਿਖੇ ਜ਼ੇਰੇ-ਇਲਾਜ ਸਨ | ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਮੁੱਚੇ ਪੰਥ ਨੂੰ ਵੱਡਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਬਾਬਾ ਸੁੱਚਾ ਸਿੰਘ ਨੇ ਗੁਰੂ ਘਰ ਦੀਆਂ ਸੇਵਾਵਾਂ ਸਮਰਪਣ ਭਾਵਨਾ ਨਾਲ ਕੀਤੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਈ ਗੁਰਦੁਆਰਾ ਸਾਹਿਬਾਨ, ਸਕੂਲਾਂ, ਕਾਲਜਾਂ, ਸਰਾਵਾਂ, ਪੁਲਾਂ ਅਤੇ ਸੜਕਾਂ ਦੀਆਂ ਕਾਰ ਸੇਵਾਵਾਂ ਕਰਵਾਈਆਂ | ਉਨ੍ਹਾਂ ਕਿਹਾ ਕਿ ਬਾਬਾ ਸੁੱਚਾ ਸਿੰਘ ਦੀ ਨਿਮਰਤਾ, ਪਿਆਰ ਅਤੇ ਗੁਰੂ ਘਰਾਂ ਦੀ ਸੇਵਾ ਲਈ ਸਮਰਪਣ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਅਕਾਲ ਪੁਰਖ ਇਸ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ |
ਪਿਛਲੀ ਖ਼ਬਰ ਨਸ਼ਿਆਂ ਤੇ ਵਾਧੂ ਖ਼ਰਚੇ ਤੋਂ ਬਚਣ ਲਈ ਪਿੰਡਾਂ 'ਚ ਸਰਬਸੰਮਤੀਆਂ ਕੀਤੀਆਂ ਜਾਣ- ਸੰਧੂ ਅਗਲੀ ਖ਼ਬਰ ਮੋਰਿੰਡਾ ਇਲਾਕੇ ਦੇ ਸਿਹਤ ਕੇਂਦਰਾਂ 'ਚ ਮਮਤਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।