13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਖ਼ਾਲਸਾ ਸਕੂਲ ਵਿਖੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ <br/>

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਸਕੂਲ 'ਚ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੇ ਮਨਾਏ ਜਨਮ ਦਿਹਾੜੇ ਮੌਕੇ ਕਰਵਾਏ ਪ੍ਰੋਗਰਾਮ 'ਚ ਹਿੱਸਾ ਲੈਣ ਵਾਲੇ ਸਨਮਾਨਿਤ ਵਿਦਿਆਰਥੀ ਪਿ੍ੰਸੀਪਲ ਕਿਰਨਜੋਤ ਕੌਰ ਨਾਲ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 04-12-2025
ਸ੍ਰੀ ਚਮਕੌਰ ਸਾਹਿਬ, 3 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਧਾਰਮਿਕ ਗੀਤ ਅਤੇ ਭਾਸ਼ਣ ਸੁਣਾਏ ਗਏ | ਜਾਣਕਾਰੀ ਦਿੰਦਿਆਂ ਮਾਸਟਰ ਅਵਤਾਰ ਸਿੰਘ ਅਤੇ ਐਨ.ਸੀ.ਸੀ. ਅਫ਼ਸਰ ਰਣਜੀਤ ਸਿੰਘ ਧਾਰਨੀ ਨੇ ਦੱਸਿਆ ਕਿ ਸੰਸਥਾ ਦੇ ਜਨਰਲ ਮੈਨੇਜਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਦੇ ਆਦੇਸ਼ਾਂ ਤੇ ਮਨਾਏ ਇਸ ਪਾਵਨ ਦਿਹਾੜੇ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਵਿਦਿਆਰਥੀਆਂ ਨੂੰ ਬਾਬਾ ਜ਼ੋਰਾਵਰ ਸਿੰਘ ਦੀ ਜੀਵਨੀ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਕਿਰਨਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ ਵਲੋਂ ਬਾਲ ਉਮਰੇ ਦਿੱਤੀ ਸ਼ਹਾਦਤ ਕੌਮ ਨੂੰ ਜ਼ੁਲਮ ਤੇ ਜ਼ਾਲਮ ਦੇ ਖ਼ਿਲਾਫ਼ ਲੜਨ ਦੀ ਪ੍ਰੇਰਨਾ ਦਿੰਦੀ ਹੈ, ਸਾਨੂੰ ਸਮਾਜਿਕ ਬੁਰਾਈਆਂ ਦਾ ਤਿਆਗ ਕਰ ਕੇ ਬਾਬਾ ਜ਼ੋਰਾਵਰ ਸਿੰਘ ਜੀ ਦੇ ਦਰਸਾਏ ਮਾਰਗਾਂ 'ਤੇ ਚੱਲਣਾ ਚਾਹੀਦਾ ਹੈ | ਇਸ ਦੌਰਾਨ ਸਮਾਗਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਬਾਬਾ ਸੁੱਚਾ ਸਿੰਘ ਦਾ ਅੰਗੀਠਾ ਸੰਭਾਲ ਤੋਂ ਬਾਅਦ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ਤੋਂ ਕੀਤਾ ਜਲ ਪ੍ਰਵਾਹ... ਅਗਲੀ ਖ਼ਬਰ ਨਸ਼ਿਆਂ ਤੇ ਵਾਧੂ ਖ਼ਰਚੇ ਤੋਂ ਬਚਣ ਲਈ ਪਿੰਡਾਂ 'ਚ ਸਰਬਸੰਮਤੀਆਂ ਕੀਤੀਆਂ ਜਾਣ- ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।