13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪਿ੍ੰਸੀਪਲ ਮਨਮੋਹਨ ਸਿੰਘ ਨਮਿਤ ਭੋਗ ਤੇ ਅੰਤਿਮ ਅਰਦਾਸ 6 ਨੂੰ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਕੀਤਾ ਗਹਿਰੇ ਦੁੱਖ ਦਾ ਇਜ਼ਹਾਰ <br/>

ਅਜੀਤ ਡੈਸਕ 04-12-2025
ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਜੇ ਐਸ ਨਿੱਕੂਵਾਲ)-ਇਲਾਕੇ ਦੀ ਸਾਰਿਆ ਤੋਂ ਪੁਰਾਣੀ ਵਿੱਦਿਅਕ ਸੰਸਥਾ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਲਗਭਗ 20 ਸਾਲ ਬਤੌਰ ਪਿ੍ੰਸੀਪਲ ਸੇਵਾਵਾਂ ਨਿਭਾ ਕੇ ਸੇਵਾ ਮੁਕਤ ਹੋਏ ਪਿ੍ੰਸੀਪਲ ਮਨਮੋਹਨ ਸਿੰਘ ਮੱਕੜ (89) ਦੇ ਅਚਨਚੇਤੀ ਅਕਾਲ ਚਲਾਣੇ ਤੇ ਇਲਾਕੇ ਦੀਆਂ ਵੱਖ ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਬੁਲਾਰਿਆਂ ਨੇ ਕਿਹਾ ਕਿ ਪਿ੍ੰਸੀਪਲ ਮੱਕੜ ਵਲੋਂ ਆਪਣੇ ਕਾਰਜਕਾਲ ਦੌਰਾਨ ਇਲਾਕੇ ਦੇ ਵਿੱਦਿਆ ਦੇ ਖੇਤਰ ਵਿਚ ਬਹੁਤ ਜ਼ਿਆਦਾ ਸੇਵਾ ਕੀਤੀ ਹੈ | ਜਿਸ ਕਰਕੇ ਖ਼ਾਲਸਾ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀ ਵੱਖ ਵੱਖ ਵੱਡੀਆਂ ਪੋਸਟਾਂ ਤੇ ਸੇਵਾਵਾਂ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਪਿ੍ੰਸੀਪਲ ਮੱਕੜ ਨੇ ਸਕੂਲ ਦੀ ਇਮਾਰਤ ਅਤੇ ਹੋਰ ਵੱਡੇ ਸੁਧਾਰ ਵੀ ਕੀਤੇ ਹਨ | ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਵੀ ਪਿ੍ੰਸੀਪਲ ਮੱਕੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਇਸ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਦੇ ਚੇਅਰਮੈਨ ਡਾ. ਸੰਜੀਵ ਗੌਤਮ, ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਭਾਈ ਦਲਜੀਤ ਸਿੰਘ ਭਿੰਡਰ, ਭਾਜਪਾ ਦੇ ਸਾਬਕਾ ਬੁਲਾਰੇ ਐਂਡ. ਅਰਵਿੰਦ ਮਿੱਤਲ, ਨੌਜੁਆਨ ਆਪ ਆਗੂ ਨਿਤਿਨ ਨੰਦਾ, ਮਾਰਕੀਟ ਕਮੇਟੀ ਦੀ ਚੇਅਰਮੈਨ ਕਮਿੱਕਰ ਸਿੰਘ ਡਾਢੀ, ਸਿੱਖਿਆ ਕੁਆਰਡੀਨੇਟਰ ਦਿਆ ਸਿੰਘ ਸੰਧੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਰਮੇਸ਼ ਚੰਦਰ ਦਸ ਗਰਾਈ, ਸਾਬਕਾ ਚੇਅਰਮੈਨ ਹਰਬੰਸ ਲਾਲ ਮਹਿੰਦਲੀ, ਕਮਲ ਦੇਵ ਜੋਸ਼ੀ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਬਲਵੀਰ ਸਿੰਘ ਭੀਰੀ, ਬਾਬਾ ਜਰਨੈਲ ਸਿੰਘ ਕਾਰਸੇਵਾ ਵਾਲੇ, ਆਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਬੈਂਸ, ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਢਾਹੇ, ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਨੰਬਰਦਾਰ ਕੁਲਦੀਪ ਸਿੰਘ ਮਟੌਰ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਪਿ੍ਤਪਾਲ ਸਿੰਘ ਗੰਡਾ ਅਤੇ ਦੀਪਕ ਆਂਗਰਾ, ਐਡ. ਜ਼ਸਵਿੰਦਰ ਸਿੰਘ ਢਿੱਲੋਂ, ਅਕਾਲੀ ਦਲ ਪੁਨਰ ਸੁਰਜੀਤੀ ਦੇ ਆਗੂ ਗੁਰਿੰਦਰ ਸਿੰਘ ਗੋਗੀ, ਸਾਬਕਾ ਸਰਪੰਚ ਜ਼ਸਵੀਰ ਸਿੰਘ ਸਸਕੌਰ, ਐਂਡ. ਦੌਲਤ ਸਿੰਘ ਚੱਬਰੇਵਾਲ, ਡਾ. ਅੱਛਰ ਸ਼ਰਮਾ, ਸਤਿਗੁਰ ਓਟ ਆਸਰਾ ਟਰੱਸਟ ਦੇ ਚੇਅਰਮੈਨ ਤਰਲੋਚਨ ਸਿੰਘ ਚੱਠਾ, ਸਾਬਕਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਸਰਜੀਤ ਸਿੰਘ ਮਹਿਰੋਲੀ, ਸੁਰਿੰਦਰ ਸਿੰਘ ਮਟੌਰ, ਗੁਰਿੰਦਰ ਸਿੰਘ ਵਾਲੀਆ, ਸਾਬਕਾ ਕੌਂਸਲਰ ਨਰਿੰਦਰ ਸੈਣੀ ਆਦਿ ਨੇ ਵੀ ਦੁੱਖ ਦਾ ਇਜ਼ਹਾਰ ਕੀਤਾ ਹੈ |

ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਰਵਾਇਆ ਇੰਟਰ ਹਾਊਸ ਸਮਾਜਿਕ ਸਿੱਖਿਆ ਮੇਲਾ <br/> ਅਗਲੀ ਖ਼ਬਰ ਸੰਤ ਬਾਬਾ ਸੁੱਚਾ ਸਿੰਘ ਦਾ ਅੰਗੀਠਾ ਸੰਭਾਲ ਤੋਂ ਬਾਅਦ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਤਘਾਟ ਤੋਂ ਕੀਤਾ ਜਲ ਪ੍ਰਵਾਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।