03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਅਕਾਲੀ ਦਲ ਵਲੋਂ ਬਲਾਕ ਸੰਮਤੀ ਲਈ 5 ਤੇ ਜ਼ਿਲ੍ਹਾ ਪ੍ਰੀਸ਼ਦ ਲਈ 1 ਉਮੀਦਵਾਰ ਨੇ ਕੀਤੇ ਕਾਗ਼ਜ਼ ਦਾਖਲ

ਬਲਾਕ ਸੰਮਤੀ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਜ਼ੋਨਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸਰਕਲ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ, ਹਰਦੇਵ ਸਿੰਘ ਦੇਬੀ ਤੇ ਹੋਰਨਾਂ ਨਾਲ | <br/> 05-12-2025
ਸ੍ਰੀ ਅਨੰਦਪੁਰ ਸਾਹਿਬ, 4 ਦਸੰਬਰ (ਕਰਨੈਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ 15 ਜ਼ੋਨਾਂ 'ਚੋਂ 5 ਤੇ ਜ਼ਿਲ੍ਹਾ ਪ੍ਰੀਸ਼ਦ ਦੇ 4 ਜ਼ੋਨਾਂ 'ਚੋਂ 1 ਜ਼ੋਨ ਲਈ ਆਪਣੇ ਉਮੀਦਵਾਰ ਮੈਦਾਨ 'ਚ ਉਤਾਰੇ ਹਨ | ਹੋਰ ਜਾਣਕਾਰੀ ਦਿੰਦਿਆਂ ਪਾਰਟੀ ਦੇ ਸਰਕਲ ਦਿਹਾਤੀ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੌਰ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵਲੋਂ ਬਲਾਕ ਸੰਮਤੀ ਦੇ ਗੰਗੂਵਾਲ ਜ਼ੋਨ ਨੰ: 5 ਤੋਂ ਪਰਮਜੀਤ ਕੌਰ, ਜ਼ੋਨ ਨੰ: 3 ਗਰਾ ਤੋਂ ਸੁਖਵਿੰਦਰ ਕੌਰ, ਜ਼ੋਨ ਨੰ: 7 ਅਗੰਮਪੁਰ ਤੋਂ ਸੁਰਜੀਤ ਕੌਰ, ਜ਼ੋਨ ਨੰ: 8 ਕੋਟਲਾ ਪਾਵਰ ਹਾਊਸ ਤੋਂ ਗੁਰਮੀਤ ਕੌਰ ਤੇ ਜ਼ੋਨ ਨੰ: 11 ਮੱਸੇਵਾਲ ਤੋਂ ਕੁਲਵਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਨੰ: 3 ਕੋਟਲਾ ਪਾਵਰ ਹਾਊਸ ਤੋਂ ਪਾਰਟੀ ਵਲੋਂ ਹਰਦੀਪ ਕੌਰ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ | ਸੁਰਿੰਦਰ ਸਿੰਘ ਮਟੌਰ ਨੇ ਕਿਹਾ ਕਿ ਲੋਕਾਂ 'ਚ ਬਲਾਕ ਸੰਮਤੀ ਚੋਣਾਂ ਲਈ ਉਤਸ਼ਾਹ ਬਹੁਤ ਘੱਟ ਹੈ | ਜ਼ਿਕਰਯੋਗ ਇਹ ਵੀ ਹੈ ਕਿ ਪੰਜਾਬ ਦੀ ਰਾਜਸੱਤਾ ਦਾ ਦਹਾਕਿਆਂ ਬੱਧੀ ਅਨੰਦ ਭੋਗਣ ਵਾਲੇ ਸ਼ੋ੍ਰਮਣੀ ਅਕਾਲੀ ਦਲ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਭਾਰੀ ਮੁਸ਼ੱਕਤ ਤੋਂ ਬਾਅਦ ਵੀ ਸਾਰੇ ਜ਼ੋਨਾਂ ਲਈ ਉਮੀਦਵਾਰਾਂ ਨਹੀਂ ਮਿਲੇ | 15 ਬਲਾਕ ਸੰਮਤੀ ਜ਼ੋਨਾਂ 'ਚੋਂ ਸਿਰਫ਼ 5 ਤੇ ਜ਼ਿਲ੍ਹਾ ਪ੍ਰੀਸ਼ਦ ਦੇ 4 ਜ਼ੋਨਾਂ 'ਚੋਂ ਸਿਰਫ਼ 1 ਜ਼ੋਨ ਲਈ ਉਮੀਦਵਾਰ ਮਿਲੇ ਹਨ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਹਰਦੇਵ ਸਿੰਘ ਦੇਬੀ, ਸੰਦੀਪ ਸਿੰਘ ਕਲੋਤਾ, ਡਾ. ਰਾਮ ਆਸਰਾ ਸਿੰਘ ਨਿੱਕੂਵਾਲ, ਨਿਰਮਲ ਸਿੰਘ ਹਰੀਵਾਲ, ਬਲਦੇਵ ਸਿੰਘ, ਗੁਰਬਚਨ ਸਿੰਘ ਲੋਦੀਪੁਰ, ਅਜਮੇਰ ਸਿੰਘ, ਗੁਰਨਾਮ ਸਿੰਘ, ਜਸਵੰਤ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਬਲਾਕ ਸੰਮਤੀ ਲਈ 'ਆਪ' ਦੇ 15 ਉਮੀਦਵਾਰਾਂ ਨੇ ਦਾਖਲ ਕੀਤੀਆਂ ਨਾਮਜ਼ਦਗੀਆਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਰੂਪਨਗਰ ਵਿਚ ਉਮੀਦਵਾਰਾਂ ਨੇ ਨਾਮਜ਼ਦਗੀਆਂ ਕੀਤੀਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।