03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸ੍ਰੀ ਚਮਕੌਰ ਸਾਹਿਬ ਬਲਾਕ ਸੰਮਤੀ ਲਈ 'ਆਪ' ਦੇ 15 ਉਮੀਦਵਾਰਾਂ ਨੇ ਦਾਖਲ ਕੀਤੀਆਂ ਨਾਮਜ਼ਦਗੀਆਂ

ਅਜੀਤ ਡੈਸਕ 05-12-2025
ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਲਈ ਆਮ ਆਦਮੀ ਪਾਰਟੀ ਵਲੋਂ 15 ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਿਆ ਹੈ, ਜਿਨ੍ਹਾਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਹਾਸਿਲ ਕੀਤਾ | ਨਗਰ ਕੌਂਸਲ ਦੇ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ ਤੇ ਪੰਚਾਇਤ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਹਰਿੰਦਰ ਸਿੰਘ ਕਾਕਾ ਜਟਾਣਾ ਨੇ ਦੱਸਿਆ ਕਿ ਸਮੂਹ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ | ਸਮੂਹ ਜ਼ੋਨਾਂ ਤੋਂ ਇਮਾਨਦਾਰ ਤੇ ਸਾਫ਼ ਸ਼ਖ਼ਸੀਅਤਾ ਦੇ ਮਾਲਕਾਂ ਨੂੰ ਹੀ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਇਸ ਮੌਕੇ ਹਰਪ੍ਰੀਤਇੰਦਰ ਸਿੰਘ ਖ਼ਾਲਸਾ ਜਟਾਣਾ, ਸਮਸ਼ੇਰ ਸਿੰਘ ਮੰਗੀ, ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਪ੍ਰੀਤ ਸਿੰਘ ਹੈਪੀ, ਸ਼ੇਰ ਸਿੰਘ ਡਹਿਰ,ਚਰਨ ਸਿੰਘ ਮੁੰਡੀਆਂ, ਅਮਰਜੀਤ ਸਿੰਘ ਭੋਜੇਮਾਜਰਾ, ਹਰਪ੍ਰੀਤ ਸਿੰਘ ਚੂਹੜਮਾਜਰਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤਾਂਗੇ-ਡਾ. ਸੰਜੀਵ ਗੌਤਮ <br/> ਅਗਲੀ ਖ਼ਬਰ ਅਕਾਲੀ ਦਲ ਵਲੋਂ ਬਲਾਕ ਸੰਮਤੀ ਲਈ 5 ਤੇ ਜ਼ਿਲ੍ਹਾ ਪ੍ਰੀਸ਼ਦ ਲਈ 1 ਉਮੀਦਵਾਰ ਨੇ ਕੀਤੇ ਕਾਗ਼ਜ਼ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।