ਨੂਰਪੁਰ ਬੇਦੀ, 4 ਦਸੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਤਿਗੁਰੂ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਐਮ. ਕਾਮ ਸਮੈਸਟਰ ਦੂਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋਫੈਸਰ ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਮੈਸਟਰ ਪ੍ਰਣਾਲੀ ਅਧੀਨ ਲਈਆਂ ਗਈਆਂ ਪ੍ਰੀਖਿਆਵਾਂ 'ਚ ਗ੍ਰੇਡਿੰਗ ਸਿਸਟਮ ਅਨੁਸਾਰ ਟਿੱਬਾ ਨੰਗਲ ਕਾਲਜ ਐਮ. ਕਾਮ ਦੀ ਵਿਦਿਆਰਥਣ ਮਨੀਸ਼ਾ ਰਾਣੀ ਨੇ ਪਹਿਲਾ, ਜੋਤੀ ਤੇ ਈਸ਼ਾ ਰਾਣੀ ਨੇ ਦੂਜਾ ਅਤੇ ਪ੍ਰੀਤੀ ਰਾਣਾ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਸਾਰੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ ਅਤੇ ਭਵਿੱਖ 'ਚ ਵਿਦਿਆਰਥੀਆਂ ਨੂੰ ਹੋਰ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਆਪਣੀ ਮੰਜ਼ਿਲ ਨੂੰ ਹਾਸਿਲ ਕਰ ਸਕਣ | ਇਸ ਮੌਕੇ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਹਰਵਿੰਦਰ ਸਿੰਘ, ਮੈਡਮ ਕੁਲਵਿੰਦਰ ਕੌਰ, ਮੈਡਮ ਹਿਮਾਨੀ, ਮੈਡਮ ਸੁਨੀਤਾ, ਮੈਡਮ ਜਤਿੰਦਰ ਕੌਰ, ਮੈਡਮ ਨਰਿੰਦਰ ਦੇਵੀ, ਮੈਡਮ ਸਿਮਰਨ ਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ |