18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਬਲਾਕ ਸੰਮਤੀ ਉਮੀਦਵਾਰ ਗੁਰਜਿੰਦਰ ਸਿੰਘ ਦਸਗਰਾਈ

ਅਜੀਤ ਡੈਸਕ 09-12-2025
ਢੇਰ, 8 ਦਸੰਬਰ (ਸ਼ਿਵ ਕੁਮਾਰ ਕਾਲੀਆ)-ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਜ਼ੋਨ ਗੰਭੀਰਪੁਰ ਤੋਂ ਗੁਰਜਿੰਦਰ ਸਿੰਘ ਸਾਬਕਾ ਸਰਪੰਚ ਪਿੰਡ ਦਸਗਰਾਈ ਨੂੰ ਬਲਾਕ ਸੰਮਤੀ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਜ਼ਿਕਰਯੋਗ ਹੈ ਕਿ ਗੁਰਜਿੰਦਰ ਸਿੰਘ ਪਿੰਡ ਦਸਗਰਾਈ ਦੇ ਸਰਪੰਚ ਰਹਿ ਚੁੱਕੇ ਹਨ, ਜਿਨ੍ਹਾਂ ਨੂੰ ਸਰਬ ਸੰਮਤੀ ਦੇ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਸੀ ਅਤੇ ਉਹ ਲੰਬੇ ਸਮੇਂ ਤੋਂ ਪਿੰਡ ਦੇ ਮੌਜੂਦਾ ਨੰਬਰਦਾਰ ਵੀ ਹਨ | ਬਤੌਰ ਸਰਪੰਚ ਹੁੰਦੇ ਹੋਏ ਗੁਰਜਿੰਦਰ ਸਿੰਘ ਵਲੋਂ ਪਿੰਡ ਦੀ ਭਲਾਈ ਦੇ ਲਈ ਅਨੇਕਾਂ ਹੀ ਕਾਰਜ ਕੀਤੇ ਗਏ ਹਨ ਅਤੇ ਉਹ ਲਗਾਤਾਰ ਇਲਾਕੇ ਦੇ ਵਿਚ ਸਰਗਰਮ ਵੇਖੇ ਜਾ ਸਕਦੇ ਹਨ | ਗੁਰਜਿੰਦਰ ਸਿੰਘ ਵਲੋਂ ਆਪਣੇ ਸਾਥੀਆਂ ਤੇ ਪਾਰਟੀ ਆਗੂਆਂ ਸਮੇਤ ਜੰਗੀ ਪੱਧਰ 'ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਘਨੌਲੀ ਇਲਾਕੇ 'ਚ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਚਰਨਜੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ <br/> ਅਗਲੀ ਖ਼ਬਰ ਬਾਬਾ ਗੁਰਦਿੱਤਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕੱਲ੍ਹ-ਮੈਨੇਜਰ ਸੁਖਬੀਰ ਸਿੰਘ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।