ਨੂਰਪੁਰ ਬੇਦੀ, 8 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬੈਂਸ ਜ਼ੋਨ ਤੋਂ ਬਲਾਕ ਸੰਮਤੀ ਦੀ ਭਾਜਪਾ ਉਮੀਦਵਾਰ ਗਰੀਮਾ ਲਾਲਪੁਰ ਪਤਨੀ ਪ੍ਰਦੀਪ ਲਾਲਪੁਰ ਨੇ ਪਿੰਡਾਂ 'ਚ ਵਿਆਪਕ ਜਨ-ਸੰਪਰਕ ਮੁਹਿੰਮ ਚਲਾਈ ਅਤੇ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ | ਗਰੀਮਾ, ਜੋ ਪਿੰਡ ਲਾਲਪੁਰ ਦੇ ਨਾਲ ਸੰਬੰਧਿਤ ਹਨ, ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਤੇ ਪੇਂਡੂ ਖੇਤਰਾਂ ਵਿਚ ਅਜਿਹਾ ਵਿਕਾਸ ਕੀਤਾ ਹੈ, ਜਿਸ ਦੀ ਤੁਲਨਾ ਪਿਛਲੇ ਕਈ ਦਹਾਕਿਆਂ ਵਿਚ ਨਹੀਂ ਮਿਲਦੀ | ਜਨ-ਸੰਪਰਕ ਦੌਰਾਨ ਗਰੀਮਾ ਲਾਲਪੁਰ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕਿਸਾਨਾਂ, ਪੇਂਡੂ ਮਹਿਲਾਵਾਂ, ਨੌਜਵਾਨਾਂ ਤੇ ਛੋਟੇ ਕਾਰੋਬਾਰੀਆਂ ਲਈ ਕਈ ਯੋਜਨਾਵਾਂ ਲਾਗੂ ਹੋਈਆਂ, ਜਿਨ੍ਹਾਂ ਨਾਲ ਲੋਕਾਂ ਦੇ ਜੀਵਨ ਪੱਧਰ 'ਚ ਵੱਡਾ ਸੁਧਾਰ ਆਇਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਬਿਨਾਂ ਕਿਸੇ ਪੱਖਪਾਤ ਤੇ ਭੇਦਭਾਵ ਦੇ ਵਿਕਾਸ ਕੀਤਾ ਹੈ ਅਤੇ ਇਸੇ ਕਾਰਨ ਅੱਜ ਸਮਾਜ ਦਾ ਹਰ ਵਰਗ ਭਾਜਪਾ ਦੇ ਨਾਲ ਖੜ੍ਹਾ ਹੈ | ਜਨ-ਸੰਪਰਕ ਮੁਹਿੰਮ ਦੌਰਾਨ ਪਿੰਡ ਵਾਸੀਆਂ ਨੇ ਗਰੀਮਾ ਲਾਲਪੁਰ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ |