ਢੇਰ, 8 ਦਸੰਬਰ (ਸ਼ਿਵ ਕੁਮਾਰ ਕਾਲੀਆ)-ਭਾਜਪਾ ਪਾਰਟੀ ਦੇ ਜ਼ੋਨ ਦੜੋਲੀ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੋਹਿਤ ਸ਼ਰਮਾ ਵਲੋਂ ਪਾਰਟੀ ਵਰਕਰਾਂ ਦੇ ਸਹਿਯੋਗ ਦੇ ਨਾਲ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਪਿੰਡ ਢੇਰ ਵਿਖੇ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ ਮੋਹਿਤ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਨਜ਼ਰ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਹੋਵੇ ਜਾਂ ਆਮ ਆਦਮੀ ਪਾਰਟੀ ਹੋਵੇ | ਇਨ੍ਹਾਂ ਪਾਰਟੀਆਂ ਨੇ ਪੰਜਾਬ ਦੇ ਹਿੱਤਾਂ ਦੇ ਨਾਲ ਵੱਡਾ ਧੋਖਾ ਕੀਤਾ ਹੈ | ਮੋਹਿਤ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੁਚੇਤ ਹੋ ਗਏ ਹਨ | ਉਹ ਜਾਣਦੇ ਹਨ ਕਿ ਕਿਹੜੀ ਪਾਰਟੀ ਲਾਰਿਆਂ ਵਾਲੀ ਪਾਰਟੀ ਹੈ ਤੇ ਕਿਹੜੀ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ ਇਸ ਲਈ ਇਨ੍ਹਾਂ ਚੋਣਾਂ 'ਚ ਲੋਕ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ ਲੋਕ ਖੁੱਲ੍ਹ ਕੇ ਭਾਜਪਾ ਪਾਰਟੀ ਦੀ ਮਦਦ ਕਰਨਗੇ | ਇਸ ਮੌਕੇ ਭਾਜਪਾ ਪਾਰਟੀ ਦੇ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |