ਢੇਰ, 8 ਦਸੰਬਰ (ਸ਼ਿਵ ਕੁਮਾਰ ਕਾਲੀਆ)-ਆਮ ਆਦਮੀ ਪਾਰਟੀ ਦੇ ਜ਼ੋਨ ਗੰਭੀਰਪੁਰ ਤੋਂ ਬਲਾਕ ਸੰਮਤੀ ਉਮੀਦਵਾਰ ਗੁਰਮੁਖ ਸਿੰਘ ਸੋਢੀ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਪਿੰਡ ਬਹਿਲੂ ਵਿਖੇ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ ਗੁਰਮੁਖ ਸਿੰਘ ਸੋਢੀ ਨੇ ਕਿਹਾ ਕਿ ਉਹ ਵੋਟਾਂ 'ਚ ਜਿੱਤ ਪ੍ਰਾਪਤ ਕਰਕੇ ਪਾਰਟੀ ਦਾ ਹੱਥ ਹੋਰ ਵੀ ਮਜ਼ਬੂਤ ਕਰਨਗੇ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਇਕ ਆਮ ਘਰ ਦੇ ਪੁੱਤਰ ਨੂੰ ਬਲਾਕ ਸੰਮਤੀ ਉਮੀਦਵਾਰ ਦਾ ਮੌਕਾ ਦੇ ਕੇ ਇਹ ਸਾਬਤ ਕੀਤਾ ਹੈ ਕਿ ਪਾਰਟੀ ਦੀ ਸੋਚ ਆਮ ਲੋਕਾਂ ਦੇ ਹੱਕ ਵਿਚ ਹੈ | ਇਸ ਮੌਕੇ ਪਿੰਡ ਦੇ ਸਰਪੰਚ ਠੇਕੇਦਾਰ ਜਗਮੀਤ ਸਿੰਘ ਬਹਿਲੂ ਵਲੋਂ ਯਕੀਨ ਦਵਾਇਆ ਗਿਆ ਕਿ ਉਹ ਪਾਰਟੀ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕਰਵਾਉਣਗੇ | ਇਸ ਮੌਕੇ ਅਰਜਣ ਸਿੰਘ ਬਹਿਲੂ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |