19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸਾਬਕਾ ਮੁੱਖ ਮੰਤਰੀ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਪਿੰਡ ਢੰਗਰਾਲੀ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ | <br/> 09-12-2025
ਮੋਰਿੰਡਾ, 8 ਦਸੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਢੰਗਰਾਲੀ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਉਮੀਦਵਾਰ ਗੁਰਵਿੰਦਰ ਸਿੰਘ ਕਕਰਾਲੀ ਤੇ ਬਲਾਕ ਸੰਮਤੀ ਮੋਰਿੰਡਾ ਲਈ ਉਮੀਦਵਾਰ ਤੇਜਿੰਦਰ ਸਿੰਘ ਸੋਨੂੰ ਨੂੰ ਆਪਣੀਆਂ ਵੋਟਾਂ ਪਾ ਕੇ ਜਿਤਾਉਣ ਦੀ ਮੰਗ ਕੀਤੀ | ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਅਲੋਚਨਾਂ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਚੋਣਾਂ ਸਮੇਂ ਅਨੇਕਾਂ ਵਾਅਦੇ ਕੀਤੇ ਗਏ ਸਨ ਪਰ ਵਾਅਦਿਆ ਮੁਤਾਬਿਕ ਮਹਿਲਾਵਾਂ ਨੂੰ ਅੱਜ ਤੱਕ ਇਕ ਹਜ਼ਾਰ ਰੁਪਏ ਮਹੀਨਾਂ ਨਹੀਂ ਦਿੱਤਾ ਗਿਆ | ਸਕੂਲਾਂ ਨੂੰ ਰੰਗ ਰੋਗਨ ਕਰਕੇ ਸਮਾਰਟ ਜਾਂ ਐਮੀਨੈਸ ਸਕੂਲ ਤਾਂ ਲਿਖ ਦਿੱਤਾ ਗਿਆ ਪਰ ਸਕੂਲਾਂ 'ਚ ਅਧਿਆਪਕਾਂ ਦੀ ਘਾਟ ਪੂਰੀ ਨਹੀਂ ਕੀਤੀ ਗਈ | ਹਸਪਤਾਲਾਂ 'ਚ ਡਾਕਟਰਾਂ ਸਮੇਤ ਸਟਾਫ਼ ਦੀ ਘਾਟ ਪੁਰੀ ਨਹੀਂ ਕੀਤੀ ਗਈ | ਬਜ਼ੁਰਗਾਂ ਦੀਆਂ ਪੈਨਸ਼ਨਾਂ 'ਚ ਵਾਧਾ ਨਹੀਂ ਕੀਤਾ ਗਿਆ | ਹੱਕ ਮੰਗਦੇ ਮੁਲਾਜ਼ਮਾਂ, ਕਿਸਾਨਾਂ, ਨੌਜਵਾਨਾਂ ਦੀ ਆਵਾਜ਼ ਨੂੰ ਲਾਠੀਆਂ ਨਾਲ ਦਬਾਇਆ ਜਾ ਰਿਹਾ ਹੈ, ਇਸ ਕਰ ਕੇ ਪੰਜਾਬ ਦੇ ਲੋਕਾਂ ਦਾ 'ਆਪ' ਸਰਕਾਰ ਤੋਂ ਵਿਸ਼ਵਾਸ ਉਠ ਗਿਆ ਹੈ | ਇਹ ਸਰਕਾਰ ਹੁਣ ਦਿਨਾਂ ਦੀ ਮਹਿਮਾਨ ਹੈ | ਇਸ ਮੌਕੇ ਬੰਤ ਸਿੰਘ ਕਲਾਰਾਂ ਸਾਬਕਾ ਚੇਅਰਮੈਨ ਪਨਗ੍ਰੇਨ, ਹਰਮਿੰਦਰ ਸਿੰਘ ਲੱਕੀ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਹਰਪਾਲ ਸਿੰਘ ਬਮਨਾੜਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਮੋਰਿੰਡਾ, ਰਣਯੋਧ ਸਿੰਘ ਖਟੜਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਰਣਦੀਪ ਸਿੰਘ ਦੀਪੂ ਸਰਪੰਚ ਢੰਗਰਾਲੀ, ਨਵਪ੍ਰੀਤ ਸਿੰਘ ਜੌਨੀ ਸਾਬਕਾ ਸਰਪੰਚ, ਹਰਜਿੰਦਰ ਸਿੰਘ ਸਰਪੰਚ ਖੈਰਪੁਰ, ਨਿਰਭੈ ਸਿੰਘ ਸਰਪੰਚ, ਜਸਵੀਰ ਸਿੰਘ ਸਰਪੰਚ ਬਮਨਾੜਾ, ਸੁੱਖਾ ਸਰਪੰਚ, ਗੁਰਮੀਤ ਸਿੰਘ ਨੰਬਰਦਾਰ, ਸੁਰਮੁੱਖ ਸਿੰਘ ਢੰਗਰਾਲੀ, ਹਰਜੋਤ ਸਿੰਘ ਢੰਗਰਾਲੀ, ਹਰਜੀਤ ਸਿੰਘ ਸਰਾਂ, ਪੰਚਾਇਤ ਮੈਂਬਰ ਨਛੱਤਰ ਸਿੰਘ, ਸੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਗੁਰਜੀਤ ਸਿੰਘ ਬਾਠ, ਤਰਲੋਚਨ ਸਿੰਘ ਬਾਠ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਨੇਤਾਵਾਂ ਵਲੋਂ ਬੀਬੀ ਮੁਲਤਾਨੀ ਤੇ ਬੀਬੀ ਕੋਟਬਾਲਾ ਦੀ ਚੋਣ ਮੁਹਿੰਮ ਦਾ ਆਗਾਜ਼ <br/> ਅਗਲੀ ਖ਼ਬਰ ਹੁਸੈਨਪੁਰ ਜ਼ੋਨ 'ਚ ਭਾਜਪਾ ਉਮੀਦਵਾਰ ਅਮਨਿੰਦਰ ਸਿੰਘ ਰਾਏ ਦੀ ਚੋਣ ਮੁਹਿੰਮ ਪ੍ਰਚੰਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।