ਨੂਰਪੁਰ ਬੇਦੀ, 8 ਦਸੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਖਤਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੜ੍ਹੇ-ਲਿਖੇ, ਮਿਹਨਤੀ ਤੇ ਲੋਕਾਂ ਵਿਚ ਹਰਮਨ ਪਿਆਰੇ ਉਮੀਦਵਾਰ ਸਾਬਕਾ ਸਰਪੰਚ ਸੁਰਿੰਦਰ ਕੁਮਾਰ ਨੇ ਵੱਖ-ਵੱਖ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ | ਚੋਣਾਂ ਦੇ ਨਜ਼ਰੀਏ ਨਾਲ ਉਨ੍ਹਾਂ ਪਿੰਡ ਟਿੱਬਾ ਟੱਪਰੀਆਂ, ਮਾਧੋਪੁਰ, ਦਹੀਰਪੁਰ, ਬਟਾਰਲਾ ਸਮੇਤ ਕਈ ਹੋਰ ਪਿੰਡਾਂ 'ਚ ਲੋਕਾਂ ਨਾਲ ਰਾਬਤਾ ਕਾਇਮ ਕੀਤਾ | ਦੌਰੇ ਦੌਰਾਨ ਸੁਰਿੰਦਰ ਕੁਮਾਰ ਨੇ ਪਿੰਡ ਵਾਸੀਆਂ ਨੂੰ ਆਪਣੇ ਕੰਮ, ਤਜਰਬੇ ਅਤੇ ਇਲਾਕੇ ਦੀ ਤਰੱਕੀ ਲਈ ਬਣਾਈਆਂ ਯੋਜਨਾਵਾਂ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਤਖਤਗੜ੍ਹ ਜ਼ੋਨ ਦਾ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਜੇ ਲੋਕ ਉਨਾਂ ਨੂੰ ਮੌਕਾ ਦਿੰਦੇ ਹਨ ਤਾਂ ਇਲਾਕੇ ਵਿਚ ਸੜਕਾਂ, ਪਾਣੀ, ਸਫ਼ਾਈ, ਸਿਹਤ ਤੇ ਸਿੱਖਿਆ ਸੰਬੰਧੀ ਪ੍ਰਾਜੈਕਟ ਤੇਜ਼ੀ ਨਾਲ ਅੱਗੇ ਵਧਾਏ ਜਾਣਗੇ | ਕਈ ਥਾਵਾਂ 'ਤੇ ਪਿੰਡ ਵਾਸੀਆਂ ਨੇ ਸੁਰਿੰਦਰ ਕੁਮਾਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨਾਂ ਨੂੰ ਭਰੋਸਾ ਦਿੱਤਾ ਕਿ ਉਹ ਵੱਡੀ ਗਿਣਤੀ 'ਚ ਉਨਾਂ ਦੇ ਹੱਕ ਵਿਚ ਵੋਟ ਪਾਉਣਗੇ | ਦੌਰੇ 'ਚ ਉਨ੍ਹਾਂ ਨਾਲ ਅਕਾਲੀ ਦਲ ਦੇ ਸਥਾਨਕ ਆਗੂਆਂ, ਵਰਕਰਾਂ ਤੇ ਸਮਰਥਕਾਂ ਦੀ ਵੱਡੀ ਗਿਣਤੀ ਵੀ ਮੌਜੂਦ ਰਹੀ | ਸਮੂਹ ਪਿੰਡਾਂ ਵਿਚ ਚੱਲੇ ਇਹ ਤੂਫਾਨੀ ਦੌਰੇ ਚੋਣ ਹਲਕੇ ਵਿਚ ਖਾਸ ਚਰਚਾ ਦਾ ਵਿਸ਼ਾ ਬਣੇ ਹੋਏ ਹਨ |