19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

'ਆਪ' ਉਮੀਦਵਾਰ ਬੀਰਦਵਿੰਦਰ ਸਿੰਘ ਬੱਲਾਂ ਵਲੋ ਚੋਣ ਪ੍ਰਚਾਰ ਤੇਜ਼ <br/>

ਪਿੰਡ ਅਰਨੌਲੀ ਵਿਖੇ 'ਆਪ' ਉਮੀਦਵਾਰ ਬੀਰਦਵਿੰਦਰ ਸਿੰਘ ਬੱਲਾਂ ਦਾ ਸਨਮਾਨ ਕਰਦੇ ਪਿੰਡ ਵਾਸੀ | <br/> 09-12-2025
ਮੋਰਿੰਡਾ, 8 ਦਸੰਬਰ (ਪਿ੍ਤਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਮੋਰਿੰਡਾ ਰੂਰਲ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਪ੍ਰੋਫੈਸਰ ਬੀਰਦਵਿੰਦਰ ਸਿੰਘ ਬੱਲਾਂ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਪ੍ਰੋਫੈਸਰ ਬੀਰਦਵਿੰਦਰ ਸਿੰਘ ਬੱਲਾ ਨੇ ਪਿੰਡ ਧਨੌਰੀ, ਕਕਰਾਲੀ, ਗੋਪਾਲਪੁਰ, ਅਰਨੌਲੀ ਤੇ ਫਤਿਹਪੁਰ ਵਿਖੇ ਮੀਟਿੰਗਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਜੇਕਰ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਣੇ ਜਾਂਦੇ ਹਨ ਤਾਂ ਸਰਕਾਰ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ ਅਤੇ ਪਿੰਡਾਂ ਦੇ ਵਿਕਾਸ ਹੋਣਗੇ ਕਿਉਂਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਅਧੀਨ ਕਰੋੜਾਂ ਦੇ ਫੰਡ ਪਿੰਡਾਂ ਦੇ ਵਿਕਾਸ ਲਈ ਹੁੰਦੇ ਹਨ ਜੋ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਸਹਿਮਤੀ ਨਾਲ ਪਿੰਡਾਂ ਵਿਚ ਖਰਚੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 2027 ਤੋਂ ਪਹਿਲਾਂ ਪਹਿਲਾਂ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲ ਦਿੱਤੀ ਜਾਵੇਗੀ | ਇਸ ਮੌਕੇ ਬਲਾਕ ਸੰਮਤੀ ਸਹੇੜੀ ਜ਼ੋਨ ਤੋਂ ਮੈਂਬਰ ਗੁਰਨਿਧਾਨ ਸਿੰਘ ਗੋਪਾਲਪੁਰ, ਸੰਮਤੀ ਜ਼ੋਨ ਧਨੌਰੀ ਤੋਂ ਪਾਲੀ ਧਨੋਰੀ ਤੋਂ ਇਲਾਵਾ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਬਿੱਟੂ, ਸ਼ੂਗਰ ਮਿੱਲ ਮੋਰਿੰਡਾ ਦੇ ਚੇਅਰਮੈਨ ਸੁਖਜਿੰਦਰ ਸਿੰਘ ਸੋਹੀ, ਬਲਜੀਤ ਸਿੰਘ ਨੱਤ, ਸਰਪੰਚ ਨਰਾਤਾ ਸਿੰਘ ਫੌਜੀ, ਨੰਬਰਦਾਰ ਰਣਜੀਤ ਸਿੰਘ ਅਰਨੌਲੀ, ਗੁਰਜੰਟ ਸਿੰਘ ਜੰਟੀ ,ਰਣਧੀਰ ਸਿੰਘ ਅਰਨੌਲੀ, ਹਰਜਿੰਦਰ ਸਿੰਘ ਅਰਨੌਲੀ, ਜਸਕਰਨ ਸਿੰਘ ਅਰਨੌਲੀ ਸਾਹਿਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਟਿੱਬਾ ਟੱਪਰੀਆਂ ਵਿਖੇ ਜਸਵਿੰਦਰ ਸਿੰਘ ਤੇ ਕੁਲਜਿੰਦਰ ਸਿੰਘ ਲਾਲਪੁਰ ਦੇ ਹੱਕ 'ਚ ਭਾਜਪਾ ਵਲੋਂ ਚੋਣ ਪ੍ਰਚਾਰ <br/> ਅਗਲੀ ਖ਼ਬਰ ਨੂਰਪੁਰ ਬੇਦੀ ਬਲਾਕ ਦੀਆਂ ਪੰਚਾਇਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਹੋਈ ਪਹਿਲੀ ਰਿਹਰਸਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।