29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ 'ਚ ਦਾਖਲਾ ਪ੍ਰੀਖਿਆ ਲਈ ਪ੍ਰੀਖਿਆ ਕੇਂਦਰਾਂ 'ਚ ਕੀਤਾ ਬਦਲਾਅ

ਅਜੀਤ ਡੈਸਕ 10-12-2025
ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ 'ਚ ਅਕਾਦਮਿਕ ਸਾਲ 2026-27 ਲਈ ਛੇਵੀਂ ਜਮਾਤ ਵਿਚ ਦਾਖ਼ਲੇ ਲਈ ਦਾਖਲਾ ਪ੍ਰੀਖਿਆ 13 ਦਸੰਬਰ ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਕੇਂਦਰਾਂ 'ਤੇ ਕਰਵਾਈ ਜਾ ਰਹੀ ਹੈ | ਪੰਜਾਬ ਰਾਜ 'ਚ ਆਗਾਮੀ ਚੋਣਾਂ ਦੇ ਕਾਰਨ, ਰੂਪਨਗਰ ਜ਼ਿਲ੍ਹੇ ਦੇ ਦੋ ਬਲਾਕਾਂ, ਨੂਰਪੁਰ ਬੇਦੀ ਬਲਾਕ ਤੇ ਤਖਤਗੜ੍ਹ ਬਲਾਕ ਦੇ ਪ੍ਰੀਖਿਆ ਕੇਂਦਰ ਬਦਲ ਦਿੱਤੇ ਗਏ ਹਨ | ਇਹ ਜਾਣਕਾਰੀ ਪਿ੍ੰਸੀਪਲ ਰਤਨ ਪਾਲ ਗੁਪਤਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦਾ ਪ੍ਰੀਖਿਆ ਕੇਂਦਰ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਨੂਰਪੁਰ ਬੇਦੀ ਵਿਖੇ ਸੀ, ਉਨ੍ਹਾਂ ਨੂੰ ਹੁਣ ਪੀਰ ਬਾਬਾ ਜ਼ਿੰਦਾ ਸ਼ਹੀਦ ਪਬਲਿਕ ਸਕੂਲ, ਸਿੰਘਪੁਰਾ, ਨੂਰਪੁਰ ਬੇਦੀ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਤਖਤਗੜ੍ਹ ਬਲਾਕ ਦੇ ਉਮੀਦਵਾਰਾਂ ਦਾ ਪ੍ਰੀਖਿਆ ਕੇਂਦਰ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਖਤਗੜ੍ਹ ਵਿਖੇ ਸੀ, ਉਨ੍ਹਾਂ ਨੂੰ ਹੁਣ ਮਧੂਬਨ ਵਾਟਿਕਾ ਪਬਲਿਕ ਸਕੂਲ ਤਖਤਗੜ੍ਹ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ | ਸ੍ਰੀ ਅਨੰਦਪੁਰ ਸਾਹਿਬ ਬਲਾਕ ਲਈ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਹੈ | ਬਾਕੀ ਸਾਰੇ ਬਲਾਕਾਂ ਦੇ ਪ੍ਰੀਖਿਆ ਕੇਂਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ | ਇਸ ਸੰਬੰਧੀ ਵੱਖਰੇ ਤੌਰ 'ਤੇ ਐਡਮਿਟ ਕਾਰਡ ਜਾਰੀ ਨਹੀਂ ਕੀਤੇ ਜਾਣਗੇ |

ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ 'ਆਪ' ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ... ਅਗਲੀ ਖ਼ਬਰ ਤਖਤਗੜ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਅਕਾਲੀ ਦਲ ਦੇ ਉਮੀਦਵਾਰ ਸਰਪੰਚ ਸੁਰਿੰਦਰ ਟਿੱਬਾ ਨੰਗਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।