ਨੂਰਪੁਰ ਬੇਦੀ, 9 ਦਸੰਬਰ (ਵਿੰਦਰਪਾਲ ਝਾਂਡੀਆਂ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਪ ਪਾਰਟੀ ਦੇ ਉਮੀਦਵਾਰਾਂ ਜਿੱਤ ਯਕੀਨੀ ਬਣਾਉਣ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਚੋਣ ਪ੍ਰਚਾਰ ਦੀ ਕਮਾਂਡ ਆਪਣੇ ਹੱਥਾਂ 'ਚ ਸੰਭਾਲੀ ਹੋਈ ਹੈ | ਜਿਸ ਤਹਿਤ ਵਿਧਾਇਕ ਐਡਵੋਕੇਟ ਚੱਢਾ ਵਲੋਂ ਅੱਜ ਇਲਾਕੇ ਦੇ ਪਿੰਡਾਂ ਦੇ ਤੂਫ਼ਾਨੀ ਦੌਰੇ ਕਰਦੇ ਹੋਏ ਆਪਣੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਰਨੈਲ ਸਿੰਘ ਲਾਲੀ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਸਿੰਘਪੁਰ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਸਾਬਕਾ ਸਰਪੰਚ ਕਿਸ਼ਨ ਸਿੰਘ ਬਿੱਲਾ ਲਸਾੜੀ ਸਮੇਤ ਹੋਰ ਉਮੀਦਵਾਰਾਂ ਦੇ ਹੱਕ 'ਚ ਨੂਰਪੁਰ ਬੇਦੀ ਇਲਾਕੇ ਦਰਜਨਾਂ ਪਿੰਡਾਂ 'ਚ ਪ੍ਰਭਾਵੀ ਧੂੰਆਂਧਾਰ ਚੋਣ ਕੀਤਾ | ਵਿਧਾਇਕ ਐਡਵੋਕੇਟ ਚੱਢਾ ਨੇ ਚੋਣ ਪ੍ਰਚਾਰ ਕਰਦਿਆਂ ਦਾਅਵਾ ਜਿਤਾਇਆ ਕਿ ਸੂਬਾ ਸਰਕਾਰ ਦੀਆਂ ਲੋਕ ਹਿਤ ਵਾਲੀਆ ਨੀਤੀਆਂ ਤੋਂ ਖ਼ੁਸ਼ ਵੋਟਰ ਆਪ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੱਬਾਂ ਭਾਰ ਬੈਠੇ ਹੋਏ ਹਨ | ਉਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਕੋਲ ਇਲਾਕੇ ਦੇ ਅੰਦਰ ਕੋਈ ਵੀ ਠੋਸ ਮੁੱਦਾ ਨਹੀਂ ਹੈ, ਸਗੋਂ ਪਾਰਟੀ ਅਤੇ ਮੇਰੇ ਖ਼ਿਲਾਫ਼ ਕੂੜ ਪ੍ਰਚਾਰ ਕਰਕੇ ਵੋਟਰਾਂ ਨੂੰ ਗੁਮਰਾਹ ਕਰਨ 'ਚ ਲੱਗੇ ਹੋਏ ਹਨ | ਜਦਕਿ ਆਪ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸਦੇ ਰਾਜ ਅੰਦਰ ਸਾਰੇ ਵਰਗਾਂ ਦੇ ਲੋਕ ਖ਼ੁਸ਼ ਤੇ ਸੰਤੁਸ਼ਟ ਹਨ | ਵਿਧਾਇਕ ਐਡਵੋਕੇਟ ਚੱਢਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਵੋਟਾਂ ਦਿਓ | ਇਸ ਮੌਕੇ 'ਤੇ ਉਮੀਦਵਾਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ਤੇ ਖਰਾ ਉੱਤਰਦਿਆਂ ਜ਼ੋਨਾਂ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦੇਣਗੇ | ਇਸ ਮੌਕੇ 'ਤੇ ਜਸਵੀਰ ਸਿੰਘ, ਗੌਰਵ ਕੁਮਾਰ, ਮੱਖਣ ਸਿੰਘ , ਸੁਰਜੀਤ ਸਿੰਘ, ਸਰਪੰਚ ਰੋਹਿਤ ਵਿੱਕੀ, ਮਾਸਟਰ ਵਸ਼ਿੰਗਟਨ ਸਿੰਘ, ਸਰਪੰਚ ਜਸਵਿੰਦਰ ਸਿੰਘ ਸਮੀਰੋਵਾਲ, ਬਲਾਕ ਪ੍ਰਧਾਨ ਮਾਸਟਰ ਬਿਹਾਰੀ ਲਾਲ, ਮਨਜੀਤ ਸਿੰਘ, ਪਰਮਜੀਤ ਸਿੰਘ ਸਮੀਰੋਵਾਲ , ਜਸਵੰਤ ਸਿੰਘ ਸਮੀਰੋਵਾਲ, ਚੌਧਰੀ ਮਹਿੰਦਰ ਸਿੰਘ ਸਹਿਤ ਵੱਖ-ਵੱਖ ਪਿੰਡਾਂ ਦੇ ਪਾਰਟੀ ਵਰਕਰ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ |