29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ <br/>

ਅਜੀਤ ਡੈਸਕ 10-12-2025
ਨੂਰਪੁਰ ਬੇਦੀ, 9 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ (ਇਫਟੂ) ਦੇ ਕੇਂਦਰੀ ਸੱਦੇ ਤਹਿਤ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਨੂਰਪੁਰ ਬੇਦੀ ਵਿਖੇ ਮੁੱਖ ਮਾਰਗ 'ਤੇ ਕੇਂਦਰ ਸਰਕਾਰ ਦੇ ਚਾਰ ਨਵੇਂ ਲੇਬਰ ਕੋਡਾਂ ਨੂੰ ਮਜ਼ਦੂਰ ਵਿਰੋਧੀ ਤੇ ਕਾਰਪੋਰੇਟ ਪੱਖੀ ਕਰਾਰ ਦਿੰਦਿਆਂ ਉਨ੍ਹਾਂ ਦੀਆਂ ਕਾਪੀਆਂ ਸਾੜ ਕੇ ਤਿੱਖਾ ਰੋਸ ਪ੍ਰਗਟਾਇਆ | ਰੋਸ ਪ੍ਰਦਰਸ਼ਨ ਦੀ ਅਗਵਾਈ ਇਫਟੂ ਦੇ ਪ੍ਰਧਾਨ ਤਰਸੇਮ ਜੱਟਪੁਰ, ਰਮੇਸ਼ ਨੂਰਪੁਰ ਖੁਰਦ, ਰਾਮ ਸਿੰਘ ਰੌਲੀ ਤੇ ਰਾਜ ਕੁਮਾਰ ਸੰਦੋਆ ਵਲੋਂ ਕੀਤੀ ਗਈ | ਇਸ ਮੌਕੇ ਯੂਨੀਅਨ ਆਗੂ ਤਰਸੇਮ ਜੱਟਪੁਰ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਨਿਆਂ ਦੇ ਹਿੱਤ 'ਚ ਮਜ਼ਦੂਰਾਂ ਸੰਬੰਧੀ ਬਣੇ ਕਾਨੂੰਨਾਂ ਨੂੰ ਸਮਾਪਤ ਕਰਨ ਦੀ ਮੁਹਿੰਮ ਚਲਾ ਰਹੀ ਹੈ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਤੋਂ ਹੜਤਾਲ ਕਰਨ ਤੇ ਯੂਨੀਅਨ ਬਣਾਉਣ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ, ਜੋ ਸੰਵਿਧਾਨਕ ਤੇ ਜਨਤਕ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ | ਯੂਨੀਅਨ ਆਗੂ ਰਮੇਸ਼ ਨੂਰਪੁਰ ਖੁਰਦ ਨੇ ਕਿਹਾ ਕਿ 8 ਘੰਟਿਆਂ ਦੀ ਦਿਹਾੜੀ ਨੂੰ ਵਧਾ ਕੇ 12 ਘੰਟੇ ਕਰਨਾ ਮਜ਼ਦੂਰ ਸ਼ੋਸ਼ਣ ਨੂੰ ਕਾਨੂੰਨੀ ਜਾਮਾ ਪਾਉਣ ਦੇ ਬਰਾਬਰ ਹੈ | ਉਨ੍ਹਾਂ ਦੋਸ਼ ਲਾਇਆ ਕਿ ਲੇਬਰ ਕੋਡਾਂ ਅਧੀਨ ਫੈਕਟਰੀ ਮਾਲਕਾਂ ਨੂੰ ਬੇਰੁਜ਼ਗਾਰ ਕਰਨ ਦਾ ਪੂਰਾ ਅਧਿਕਾਰ ਦੇਣਾ ਮਜ਼ਦੂਰ ਵਰਗ ਨੂੰ ਪੂਰੀ ਤਰ੍ਹਾਂ ਅਸੁਰੱਖਿਅਤ ਕਰ ਦੇਵੇਗਾ | ਯੂਨੀਅਨ ਆਗੂ ਰਾਮ ਸਿੰਘ ਰੌਲੀ ਨੇ ਆਪਣੀ ਪ੍ਰਤੀਕਿ੍ਆ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਫੈਸਲੇ ਨਾ ਸਿਰਫ ਮਜ਼ਦੂਰ ਹੱਕਾਂ ਲਈ ਖਤਰਨਾਕ ਹਨ, ਸਗੋਂ ਦੇਸ਼ ਦੇ ਲੋਕਤੰਤਰਕ ਢਾਂਚੇ ਲਈ ਵੀ ਚੁਣੌਤੀ ਹਨ | ਯੂਨੀਅਨ ਆਗੂ ਰਾਜ ਕੁਮਾਰ ਸੰਦੋਆ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਚਾਰ ਲੇਬਰ ਕੋਡ ਵਾਪਸ ਨਹੀਂ ਲੈਂਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਸਵਾਦ ਭੋਜਨ ਬਣਾਉਣ ਦੇ ਮੁਕਾਬਲੇ 'ਚ ਤਾਰਾਪੁਰ ਸਕੂਲ ਦੀਆਂ ਕੁੱਕਾਂ ਨੇ ਪ੍ਰਾਪਤ ਕੀਤਾ ਦੂਜਾ ਸਥਾਨ <br/> ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ 'ਆਪ' ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।