29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹਿਮਾਚਲ ਕਾਂਗਰਸ ਪ੍ਰਧਾਨ ਵਿਨੈ ਕੁਮਾਰ ਦੀ ਰਾਣਾ ਕੇ. ਪੀ. ਨਾਲ ਵਿਸ਼ੇਸ਼ ਮੁਲਾਕਾਤ

ਅਜੀਤ ਡੈਸਕ 10-12-2025

ਪੰਜਾਬ-ਹਿਮਾਚਲ ਤਾਲਮੇਲ ਮਜ਼ਬੂਤ ਕਰਨ ਲਈ ਕਾਂਗਰਸ ਸਰਗਰਮ-ਵਿਨੈ ਕੁਮਾਰ
ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਵਿਨੈ ਕੁਮਾਰ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸਾਬਕਾ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਕੇ. ਪੀ. ਸਿੰਘ ਦੇ ਨਿਵਾਸ 'ਤੇ ਵਿਸ਼ੇਸ਼ ਮੁਲਾਕਾਤ ਕੀਤੀ | ਰਾਣਾ ਕੇ. ਪੀ. ਨੇ ਕਾਂਗਰਸ ਦੇ ਹੋਰ ਆਗੂਆਂ ਸਮੇਤ ਉਨ੍ਹਾਂ ਦਾ ਕੀਤਾ | ਇਸ ਮੌਕੇ ਪੰਜਾਬ ਕਾਂਗਰਸ ਤੇ ਹਿਮਾਚਲ ਪ੍ਰਦੇਸ਼ ਕਾਂਗਰਸ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਨ ਵਿਚਾਰ ਵਟਾਂਦਰਾ ਹੋਇਆ | ਗੌਰਤਲਬ ਹੈ ਕਿ ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਦੀ ਸਰਕਾਰ ਹੈ ਅਤੇ ਸੂਬਾ ਪ੍ਰਧਾਨ ਵਿਨੈ ਕੁਮਾਰ ਅੱਜ ਰਾਣਾ ਕੇ. ਪੀ. ਤੋਂ ਆਸ਼ੀਰਵਾਦ ਲੈਣ ਅਤੇ ਦੋਵੇਂ ਰਾਜਾਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣ ਵਾਸਤੇ ਤਜਵੀਜ਼ਾਂ 'ਤੇ ਵਿਚਾਰ ਕਰਨ ਲਈ ਪਹੁੰਚੇ ਸਨ | ਮੁਲਾਕਾਤ ਦੌਰਾਨ ਪੰਜਾਬ-ਹਿਮਾਚਲ ਸਰਹੱਦੀ ਖੇਤਰਾਂ ਵਿਚ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ, ਦੋਵੇਂ ਰਾਜਾਂ ਵਿਚ ਭਾਈਚਾਰਕ ਸਾਂਝ ਮਜ਼ਬੂਤ ਕਰਨ, ਪੰਜਾਬੀ ਟਰੱਕਾਂ ਤੇ ਟੈਕਸੀਆਂ ਨੂੰ ਹਿਮਾਚਲ ਵਿਚ ਆ ਰਹੀਆਂ ਅੜਚਣਾਂ ਨੂੰ ਦੂਰ ਕਰਨ ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰਾਂ ਦਾ ਸਾਂਝਾ ਆਦਾਨ-ਪ੍ਰਦਾਨ ਕੀਤਾ | ਰਾਣਾ ਕੇ. ਪੀ. ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਿਮਾਚਲ ਸਰਕਾਰ ਨੂੰ ਸਰਹੱਦੀ ਖੇਤਰਾਂ ਵਿਚ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਅਤੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਲਈ ਕਾਰਗਰ ਕਦਮ ਚੁੱਕਣੇ ਚਾਹੀਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਹਿਮਾਚਲ ਇਕ ਸਮੇਂ ਪੰਜਾਬ ਦਾ ਹਿੱਸਾ ਸੀ ਅਤੇ ਪੰਜਾਬੀ ਭਾਈਚਾਰੇ ਦੀਆਂ ਹਿਮਾਚਲ ਨਾਲ ਪੁਰਾਣੀਆਂ ਦਿਲੀ ਸਾਂਝਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ | ਰਾਣਾ ਕੇ. ਪੀ. ਨੇ ਇਹ ਵੀ ਉਲੇਖ ਕੀਤਾ ਕਿ ਊਨਾ-ਨੰਗਲ ਸਮੇਤ ਹਿਮਾਚਲ ਨਾਲ ਲੱਗਦੇ ਖੇਤਰਾਂ 'ਚ ਪੰਜਾਬ ਦੇ ਵੱਸਣ ਵਾਲੇ ਬੇਰੁਜ਼ਗਾਰ ਨੌਜਵਾਨ ਵੱਡੀ ਗਿਣਤੀ 'ਚ ਰੋਜ਼ਗਾਰ ਲਈ ਜਾਂਦੇ ਹਨ, ਜਿਨ੍ਹਾਂ ਨੂੰ ਕੁੱਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਹ ਮੁੱਦਾ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ | ਉਨ੍ਹਾਂ ਕਿਹਾ ਕਿ ਦੋਵੇਂ ਰਾਜਾਂ ਦੇ ਕਾਂਗਰਸੀ ਆਗੂਆਂ ਨੂੰ ਆਪਸੀ ਤਾਲਮੇਲ ਹੋਰ ਵਧਾਉਣਾ ਚਾਹੀਦਾ ਹੈ | ਮੁਲਾਕਾਤ ਮਗਰੋਂ ਹਿਮਾਚਲ ਕਾਂਗਰਸ ਪ੍ਰਧਾਨ ਵਿਨੈ ਕੁਮਾਰ ਨੇ ਯਕੀਨ ਦਵਾਇਆ ਕਿ ਉਹ ਚਰਚਿਤ ਮੱਦਿਆਂ ਨੂੰ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਧਿਆਨ ਵਿਚ ਲਿਆਉਣਗੇ ਅਤੇ ਉਨ੍ਹਾਂ ਨੇ ਰਾਣਾ ਕੇ. ਪੀ. ਨੂੰ ਹਿਮਾਚਲ ਦੌਰੇ ਦਾ ਸੱਦਾ ਵੀ ਦਿੱਤਾ | ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਕੌਂਸਲਰ ਪੋਮੀ ਸੋਨੀ ਸਮੇਤ ਕਾਂਗਰਸ ਦੇ ਹੋਰ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਸੇਵਾ ਤੇ ਸਿਮਰਨ ਦੀ ਮੂਰਤ ਸਨ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸੰਤ ਬਾਬਾ ਸੁੱਚਾ ਸਿੰਘ-ਰਾਣਾ ਕੇ. ਪੀ. <br/> ਅਗਲੀ ਖ਼ਬਰ ਸਰਸਾ ਨੰਗਲ 'ਚ ਕੱਚੀ ਨਹਿਰ ਨੇੜਲੇ ਰਕਬੇ 'ਚ ਕੱਟੇ ਖੈਰਾਂ ਦੀ ਜਾਂਚ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।