29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸੇਵਾ ਤੇ ਸਿਮਰਨ ਦੀ ਮੂਰਤ ਸਨ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸੰਤ ਬਾਬਾ ਸੁੱਚਾ ਸਿੰਘ-ਰਾਣਾ ਕੇ. ਪੀ. <br/>

ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਕਾਰਸੇਵਾ ਮੁਖੀ ਬਾਬਾ ਸਤਨਾਮ ਸਿੰਘ ਨਾਲ ਦੁੱਖ ਸਾਂਝਾ ਕਰਨ ਮੌਕੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ | <br/> 10-12-2025
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਜੇ. ਐਸ. ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੀ ਕਾਰ ਸੇਵਾ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਨਾਲ ਬਾਬਾ ਸੁੱਚਾ ਸਿੰਘ ਦੇ ਅਕਾਲ ਚਲਾਣੇ 'ਤੇ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਪਹੁੰਚ ਕੇ ਗਹਿਰੇ ਦੁੱਖ ਦਾ ਇਜਹਾਰ ਕੀਤਾ | ਬਾਅਦ 'ਚ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਉਹ ਸਥਾਨ ਹੈ, ਜਿਥੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਆਪਣਾ ਅੰਤਲਾ ਸਮਾਂ ਇਸ ਸਥਾਨ 'ਤੇ ਰਹੇ ਅਤੇ ਇਸ ਅਸਥਾਨ ਦੀ ਕਾਰਸੇਵਾ ਕਰਨ ਵਾਲੇ ਸੱਚਖੰਡ ਵਾਸੀ ਸੰਤ ਬਾਬਾ ਸੇਵਾ ਸਿੰਘ, ਸੰਤ ਬਾਬਾ ਭਾਗ ਸਿੰਘ, ਸੰਤ ਬਾਬਾ ਲਾਭ ਸਿੰਘ, ਸੰਤ ਬਾਬਾ ਹਰਭਜਨ ਸਿੰਘ ਭਲਵਾਨ ਅਤੇ ਸੰਤ ਬਾਬਾ ਸੁੱਚਾ ਸਿੰਘ ਸੇਵਾ-ਸਿਮਰਨ ਦੇ ਨਾਲ ਨਾਲ ਭਗਤੀ ਅਤੇ ਸ਼ਕਤੀ ਦੀ ਮੂਰਤ ਰਹੇ ਹਨ | ਰਾਣਾ ਨੇ ਅੱਗੇ ਕਿਹਾ ਕਿ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸੰਤਾਂ ਮਹਾਂਪੁਰਸ਼ਾ ਵਲੋਂ ਸਕੂਲ, ਹਸਪਤਾਲ, ਗੁਰੂ ਘਰ, ਮੰਦਰ, ਪਿੰਡਾਂ ਨੂੰ ਜੋੜਨ ਵਾਲੇ ਪੁਲ, ਮਸਜਿਦਾਂ ਤੇ ਸੜਕਾਂ ਦਾ ਵੱਡੇ ਪੱਧਰ 'ਤੇ ਨਿਰਮਾਣ ਕੀਤਾ ਗਿਆ ਹੈ | ਇਹ ਉਹ ਕਾਰਜ ਹਨ, ਜਿਨ੍ਹਾਂ ਨੂੰ ਸਰਕਾਰਾਂ ਵੀ ਨਹੀਂ ਕਰ ਸਕੀਆਂ ਅਤੇ ਸੰਤਾਂ ਮਹਾਂਪੁਰਸ਼ਾ ਨੇ ਕਰ ਦਿਖਾਇਆ ਹੈ | ਇਸੇ ਕਰਕੇ ਸੱਚਖੰਡ ਵਾਸੀ ਸੰਤ ਬਾਬਾ ਲਾਭ ਸਿੰਘ ਨੂੰ ਮਾਨਵਤਾ ਦਾ ਮਸੀਹਾ ਕਿਹਾ ਜਾਂਦਾ ਸੀ | ਇਸ ਮੌੇਕੇ ਵੱਡੀ ਗਿਣਤੀ 'ਚ ਸੰਤ ਮਹਾਂ ਪੁਰਸ਼ਾ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਪ੍ਰੇਮ ਸਿੰਘ ਬਾਸੋਵਾਲ, ਨੰਬਦਾਰ ਕੁਲਦੀਪ ਸਿੰਘ, ਕੌਸ਼ਲਰ ਗੁਰਿੰਦਰ ਸਿੰਘ ਵਾਲੀਆ, ਪ੍ਰਵੇਸ਼ ਮਹਿਤਾ, ਰਾਜ ਕੁਮਾਰ ਸੈਣੀ, ਰਾਮਜੀ ਦਾਸ ਬਾਲੂ, ਸਾਬਕਾ ਕੌਸ਼ਲਰ ਨਰਿੰਦਰ ਸਿੰਘ ਸੈਣੀ, ਜ਼ਸਵਿੰਦਰ ਸਿੰਘ ਰਤਨ, ਸੁਰਿੰਦਰ ਸਿੰਘ, ਬਿੱਟੂ ਸਹੋਤਾ, ਡਾ. ਆਤਮਾ ਸਿੰਘ ਰਾਣਾ, ਪ੍ਰੇਮ ਸਿੰਘ ਸਿੱਧੂ, ਅਰੁਣਦੀਪ ਸੋਨੂੰ, ਮੁਕੇਸ਼ ਕੁਮਾਰ ਛੱਨੂੰ, ਚੰਦਨ ਨੱਡਾ, ਕਾਮਰੇਡ ਜਨਮੀਤ ਸਿੰਘ ਬੰਗਾ, ਇੰਸਪੈਕਟਰ ਸੁਖਦੇਵ ਸਿੰਘ ਮਹਿਰੋਲੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਪਾਲ ਢਾਹੇ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ <br/> ਅਗਲੀ ਖ਼ਬਰ ਹਿਮਾਚਲ ਕਾਂਗਰਸ ਪ੍ਰਧਾਨ ਵਿਨੈ ਕੁਮਾਰ ਦੀ ਰਾਣਾ ਕੇ. ਪੀ. ਨਾਲ ਵਿਸ਼ੇਸ਼ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।