29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

'ਆਪ' ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਪਾਲ ਢਾਹੇ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ <br/>

ਮੰਗਲੂਰ ਵਿਖੇ ਚੋਣ ਪ੍ਰਚਾਰ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਪਾਲ ਸਿੰਘ ਢਾਹੇ ਤੇ ਬਲਾਕ ਸੰਮਤੀ ਉਮੀਦਵਾਰ ਊਸ਼ਾ ਰਾਣੀ | ਤਸਵੀਰ : ਸ਼ਿਵ ਕੁਮਾਰ ਕਾਲੀਆ <br/> 10-12-2025
ਢੇਰ, 9 ਦਸੰਬਰ (ਸ਼ਿਵ ਕੁਮਾਰ ਕਾਲੀਆ)-ਆਮ ਆਦਮੀ ਪਾਰਟੀ ਜ਼ੋਨ ਦੜੋਲੀ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਸਪਾਲ ਸਿੰਘ ਢਾਹੇ ਤੇ ਬਲਾਕ ਸੰਮਤੀ ਉਮੀਦਵਾਰ ਜ਼ੋਨ ਜਾਂਦਲਾ ਤੋਂ ਊਸ਼ਾ ਰਾਣੀ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ ਗਿਆ | ਪਿੰਡ ਮੰਗਲੂਰ ਵਿਖੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਪਾਲ ਸਿੰਘ ਢਾਹੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਲੋਕਾਂ ਦੀ ਹਮਦਰਦ ਪਾਰਟੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਿੱਤ 'ਚ ਕੁੱਝ ਅਜਿਹੇ ਫੈਸਲੇ ਲਏ ਹਨ, ਜੋ ਸਮੇਂ-ਸਮੇਂ ਦੀਆਂ ਸਰਕਾਰਾਂ ਕਦੇ ਵੀ ਸੋਚ ਨਹੀਂ ਸਕਦੀਆਂ | ਇਸ ਮੌਕੇ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਪੱਪੂ ਵਲੋਂ ਜਿਥੇ ਆਏ ਹੋਏ ਸੱਜਣਾਂ ਦਾ ਧੰਨਵਾਦ ਕੀਤਾ, ਉੱਥੇ ਹੀ ਉਨ੍ਹਾਂ ਕਿਹਾ ਕਿ ਉਹ ਪਿੰਡ ਅਤੇ ਇਲਾਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਪ੍ਰਾਪਤ ਕਰਵਾਉਣਗੇ |

ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਭਰਤਗੜ੍ਹ ਤੋਂ ਤਿਕੋਣਾ ਮੁਕਾਬਲਾ 'ਆਪ', ਕਾਂਗਰਸ ਤੇ ਭਾਜਪਾ ਵਿਚਕਾਰ ਅਗਲੀ ਖ਼ਬਰ ਸੇਵਾ ਤੇ ਸਿਮਰਨ ਦੀ ਮੂਰਤ ਸਨ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸੰਤ ਬਾਬਾ ਸੁੱਚਾ ਸਿੰਘ-ਰਾਣਾ ਕੇ. ਪੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।