29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਲਾਕ ਸੰਮਤੀ ਉਮੀਦਵਾਰ ਕਮਲੇਸ਼ ਨੱਢਾ ਵਲੋਂ ਚੋਣ ਪ੍ਰਚਾਰ

ਅਜੀਤ ਡੈਸਕ 10-12-2025
ਢੇਰ, 9 ਦਸੰਬਰ (ਸ਼ਿਵ ਕੁਮਾਰ ਕਾਲੀਆ)-ਆਮ ਆਦਮੀ ਪਾਰਟੀ ਜ਼ੋਨ ਗਗ ਤੋਂ ਬਲਾਕ ਸੰਮਤੀ ਉਮੀਦਵਾਰ ਅਤੇ ਸਮਾਜ ਸੇਵੀ ਕਮਲੇਸ਼ ਨੱਢਾ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਪਿੰਡ ਭਨੁਪਲੀ ਵਿਖੇ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ ਮੈਡਮ ਕਮਲੇਸ਼ ਨੱਡਾ ਨੇ ਕਿਹਾ ਕਿ ਸਾਡੀ ਪਾਰਟੀ ਲੋਕਾਂ ਦੀ ਹਮਦਰਦ ਪਾਰਟੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨੇ ਆਮ ਘਰਾਂ ਦੇ ਇਨਸਾਨਾਂ ਨੂੰ ਟਿਕਟਾਂ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸੋਚ ਆਮ ਲੋਕਾਂ ਦੇ ਲਈ ਹੀ ਸਮਰਪਿਤ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਉਹ ਵੱਡੀ ਗਿਣਤੀ ਦੇ ਵਿਚ ਜਿੱਤ ਹਾਸਿਲ ਕਰਨਗੇ, ਕਿਉਂਕਿ ਹਲਕੇ ਦੇ ਵੋਟਰ ਉਨ੍ਹਾਂ ਦੇ ਨਾਲ ਹਨ | ਇਸ ਮੌਕੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਮੀਡੀਆ ਸਲਾਹਕਾਰ ਦੀਪਕ ਸੋਨੀ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕਰਵਾਏ ਵਿਕਾਸ ਕਾਰਜ ਲੋਕਾਂ ਦੀ ਜੁਬਾਨ 'ਤੇ ਹਨ ਅਤੇ ਹਲਕੇ ਦੇ ਵੋਟਰ ਪਾਰਟੀ ਦੇ ਉਮੀਦਵਾਰਾਂ ਕਾਮਯਾਬ ਕਰਨਗੇ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਵਿਨੋਦ ਸ਼ਰਮਾ ਵਲੋਂ ਚੋਣ ਪ੍ਰਚਾਰ <br/> ਅਗਲੀ ਖ਼ਬਰ 'ਆਪ' ਸਰਕਾਰ ਨੇ ਚੋਣਾਂ ਦੌਰਾਨ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ-ਡਾ. ਚੀਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।