29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪਿੱਪਲਮਾਜਰਾ ਵਿਖੇ ਚੰਨੀ ਵਲੋਂ ਜਸਵੀਰ ਸਿੰਘ ਸੈਦਪੁਰ ਤੇ ਸੁੱਲਖਣ ਸਿੰਘ ਦੇ ਹੱਕ 'ਚ ਚੋਣ ਮੀਟਿੰਗ <br/>

ਪਿੰਡ ਪਿੱਪਲਮਾਜਰਾ ਵਿਖੇ ਜਸਵੀਰ ਸਿੰਘ ਸੈਦਪੁਰ ਤੇ ਸੁੱਲਖਣ ਸਿੰਘ ਖੋਖਰਾਂ ਦੇ ਹੱਕ 'ਚ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰਦੇ ਸਾਬਕਾ ਮੁੱਖ ਮੰਤਰੀ ਚੰਨੀ | ਤਸਵੀਰ : ਜਗਮੋਹਣ ਸਿੰਘ ਨਾਰੰਗ <br/> 10-12-2025
ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਬਲਾਕ ਸੰਮਤੀ ਦੇ ਪਿੱਪਲਮਾਜਰਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਉੱਘੇ ਸਮਾਜ ਸੇਵੀ ਜਸਵੀਰ ਸਿੰਘ ਸੈਦਪੁਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਬੇਲਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸੁੱਲਖਣ ਸਿੰਘ ਖੋਖਰਾਂ ਦੇ ਹੱਕ 'ਚ ਪਿੰਡ ਪਿੱਪਲਮਾਜਰਾ ਵਿਖੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵੋਟਰਾਂ ਨਾਲ ਭਰਵੀਂ ਮੀਟਿੰਗ ਕੀਤੀ | ਇਸ ਮੌਕੇ ਸ੍ਰੀ ਚੰਨੀ ਨੇ ਕਿਹਾ ਕਿ ਵਿਕਾਸ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੀ ਜੇਕਰ ਸੱਚਾਈ ਵੇਖਣੀ ਹੈ ਤਾਂ ਇਥੇ ਆ ਕੇ ਵੇਖਿਆ ਜਾ ਸਕਦਾ ਹੈ, ਉਨ੍ਹਾਂ ਵਲੋਂ ਜਾਰੀ ਕੀਤੇ ਫ਼ੰਡ ਤੋਂ ਬਾਅਦ ਇਲਾਕੇ ਲਈ ਕੋਈ ਵੀ ਫ਼ੰਡ ਨਹੀਂ ਜਾਰੀ ਹੋਏ, ਜਿਥੇ ਉਨ੍ਹਾਂ ਵਿਕਾਸ ਛੱਡਿਆ ਅੱਜ ਕਰੀਬ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਓਵੇਂ ਹੀ ਖੜ੍ਹਾ ਹੈ ਬਲਕਿ ਸੜਕਾਂ ਦੀ ਹਾਲਤ ਬਦਤਰ ਹੋ ਚੁੱਕੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਇਲਾਕੇ ਅੰਦਰ ਕੀਤਾ ਵਿਕਾਸ ਕਾਂਗਰਸੀ ਉਮੀਦਵਾਰਾਂ ਨੂੰ ਜਿੱਤ ਦਿਵਾਏਗਾ ਤੇ ਬੰਦ ਪਏ ਵਿਕਾਸ ਦੇ ਦਰਵਾਜ਼ੇ ਖੋਲ੍ਹੇਗਾ | ਉਨ੍ਹਾਂ ਬਲਾਕ ਸੰਮਤੀ ਲਈ ਪਿੱਪਲਮਾਜਰਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਸੈਦਪੁਰ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁੁੱਲਖਣ ਸਿੰਘ ਖੋਖਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਸਰਪੰਚ ਸਾਧੂ ਸਿੰਘ ਪਿੱਪਲਮਾਜਰਾ, ਤਰਨਜੀਤ ਸਿੰਘ ਤਰਨਾ, ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਭੰਗੂ ਭੂਰੜੇ, ਗੁਰਪ੍ਰੀਤ ਸਿੰਘ ਭੂਰੜੇ, ਪਰਗਟ ਸਿੰਘ ਢਿੱਲੋਂ, ਆੜ੍ਹਤੀ ਮਲਕੀਤ ਸਿੰਘ ਭੰਗੂ, ਜਸਵੰਤ ਸਿੰਘ ਮਾਵੀ, ਸੁਖਵਿੰਦਰ ਮਿੱਠੂ ਸੈਦਪੁਰ, ਜਸਪ੍ਰੀਤ ਸਿੰਘ ਜੱਸਾ ਭੂਰੜੇ, ਜਸਪਾਲ ਸਿੰਘ ਪਾਲਾ, ਅਵਤਾਰ ਸਿੰਘ ਸਾਬਕਾ ਸਰਪੰਚ ਪਿਪਲਮਾਜਰਾ ਤੇ ਪਿੰਡ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਪਿੰਡਾਂ ਦੇ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ-ਚੰਨੀ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਵਿਨੋਦ ਸ਼ਰਮਾ ਵਲੋਂ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।