29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪਿੰਡਾਂ ਦੇ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ-ਚੰਨੀ <br/>

ਪਿੰਡ ਕਲਾਰਾਂ ਵਿਖੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ | <br/> 10-12-2025
ਮੋਰਿੰਡਾ, 9 ਦਸੰਬਰ (ਪਿ੍ਤਪਾਲ ਸਿੰਘ)-ਪਿੰਡਾਂ ਦੇ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣਾ ਅਤੀ ਜ਼ਰੂਰੀ ਹੈ | ਇਹ ਵਿਚਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਕਕਰਾਲੀ ਤੇ ਬਲਾਕ ਸੰਮਤੀ ਦੇ ਉਮੀਦਵਾਰ ਸੁਖਵਿੰਦਰ ਕੌਰ ਮੁੰਡੀਆ ਸਮੇਤ ਵੱਖ-ਵੱਖ ਉਮੀਦਵਾਰਾਂ ਦੇ ਹੱਕ 'ਚ ਵੱਖ-ਵੱਖ ਪਿੰਡਾਂ ਵਿਚ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਪਿੰਡ ਕਲਾਰਾਂ ਵਿਖੇ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਬਣਿਆ ਨੂੰ ਕਰੀਬ ਚਾਰ ਸਾਲ ਪੁਰੇ ਹੋ ਚੁੱਕੇ ਹਨ ਪਰ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਇਸ ਮੌਕੇ ਬੰਤ ਸਿੰਘ ਕਲਾਰਾਂ ਸਾਬਕਾ ਚੇਅਰਮੈਨ ਪਨਗ੍ਰੇਨ, ਹਰਮਿੰਦਰ ਸਿੰਘ ਲੱਕੀ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ, ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਬਲਜਿੰਦਰ ਸਿੰਘ ਸਹੇੜੀ, ਠੇਕੇਦਾਰ ਬਲਵੀਰ ਸਿੰਘ ਲਾਲਾ, ਰਾਹੁਲ ਸ਼ਰਮਾ, ਬਲਵੀਰ ਸਿੰਘ ਸਹੇੜੀ ਸਮੇਤ ਵੱਖ ਵੱਖ ਪਿੰਡਾਂ ਦੇ ਪੰਚ, ਸਰਪੰਚ, ਪਤਵੰਤੇ ਸੱਜਣਾਂ ਸਮੇਤ ਵੱਡੀ ਗਿਣਤੀ ਵਿਚ ਮਹਿਲਾ ਹਾਜ਼ਰ ਸਨ |

ਪਿਛਲੀ ਖ਼ਬਰ ਬਲਰਾਮ ਪਰਾਸ਼ਰ ਵਲੋਂ ਭਾਜਪਾ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ <br/> ਅਗਲੀ ਖ਼ਬਰ ਪਿੱਪਲਮਾਜਰਾ ਵਿਖੇ ਚੰਨੀ ਵਲੋਂ ਜਸਵੀਰ ਸਿੰਘ ਸੈਦਪੁਰ ਤੇ ਸੁੱਲਖਣ ਸਿੰਘ ਦੇ ਹੱਕ 'ਚ ਚੋਣ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।