ਨੰਗਲ, 9 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਬਿਭੌਰ ਸਾਹਿਬ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਭਾਜਪਾ ਉਮੀਦਵਾਰ ਵਿਧੂ ਦੇ ਸਮਰਥਨ 'ਚ ਪਿੰਡ ਬਾਸ ਵਿਚ ਆਯੋਜਿਤ ਇਕ ਜਨਤਕ ਮੀਟਿੰਗ 'ਚ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਦੇਸ਼ ਤੇ ਪੰਜਾਬ ਦਾ ਭਵਿੱਖ ਭਾਜਪਾ ਦੇ ਹੱਥਾਂ ਵਿਚ ਸੁਰੱਖਿਅਤ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸੂਝਵਾਨ ਵੋਟਰ ਦੂਰਦਰਸ਼ੀ ਦਿਖਾਉਣਗੇ ਤੇ ਬਿਭੌਰ ਸਾਹਿਬ ਜ਼ੋਨ ਤੋਂ ਭਾਜਪਾ ਉਮੀਦਵਾਰ ਵਿਧੂ ਦੀ ਜਿੱਤ ਨੂੰ ਯਕੀਨੀ ਬਣਾਉਣਗੇ | ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਵਿਧੂ ਅਤੇ ਉਨ੍ਹਾਂ ਦੇ ਪਤੀ ਦੇਵ ਦੱਤ ਇਕ ਇਮਾਨਦਾਰ ਅਕਸ ਵਾਲੇ ਪ੍ਰਸਿੱਧ ਸ਼ਖ਼ਸੀਅਤਾਂ ਹਨ ਅਤੇ ਇਲਾਕੇ ਦੀ ਸੇਵਾ ਲਈ ਪੂਰੀ ਤਰ੍ਹਾਂ ਸਮਰਪਿਤ ਹੋਣਗੇ | ਉਨ੍ਹਾਂ ਕਿਹਾ ਕਿ ਅਜਿਹੇ ਉਮੀਦਵਾਰ ਨੂੰ ਵੋਟਾਂ ਨਾਲ ਸਮਰਥਨ ਕਰਕੇ ਹੀ ਇਲਾਕੇ ਦਾ ਸਰਬਪੱਖੀ ਵਿਕਾਸ ਸੰਭਵ ਹੈ | ਇਸ ਮੌਕੇ ਸੀਨੀਅਰ ਭਾਜਪਾ ਆਗੂ ਜਤਿੰਦਰ ਸਿੰਘ ਅਠਵਾਲ, ਡਾ. ਪਰਮਿੰਦਰ ਸ਼ਰਮਾ, ਮੰਡਲ ਪ੍ਰਧਾਨ ਹਰਮਨ ਪਿ੍ੰਸ, ਵਰਿੰਦਰ ਵਿੱਕੀ, ਅਰੁਣ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ |