ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਅ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ 'ਚ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸ਼ਹੀਦੀ ਜੋੜ ਮੇਲ ਦੌਰਾਨ 21 ਦਸੰਬਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਕੀਤੀ ਜਾਣ ਵਾਲੀ ਸ਼ਹੀਦੀ ਕਾਨਫ਼ਰੰਸ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੰਤੋਖਗੜ੍ਹ ਤੇ ਬਲਵਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ 21 ਦਸੰਬਰ ਨੂੰ ਇੱਥੋਂ ਦੇ ਗਰਚਾ ਪੈਟਰੋਲ ਪੰਪ ਨੇੜੇ ਸ਼ਹੀਦੀ ਕਾਨਫ਼ਰੰਸ ਕੀਤੀ ਜਾਵੇਗੀ | ਜਿਸ 'ਚ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਸਮੇਤ ਵੱਡੀ ਲੀਡਰ ਸਿੱਪ ਪੁੱਜੇਗੀ | ਜੋ ਗੜ੍ਹੀ ਚਮਕੌਰ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਤੋਂ ਬਾਅਦ ਸੰਗਤਾਂ ਨੂੰ ਸੰਬੋਧਨ ਕਰਨਗੇ | ਇਸ ਮੌਕੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਤੇਜ ਕੌਰ, ਯੂਥ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਕੌਰ ਜਟਾਣਾ, ਭਾਗ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਜ਼ਿਲ੍ਹਾ ਰੂਪਨਗਰ, ਬਲਵਿੰਦਰ ਸਿੰਘ ਗਰੇਵਾਲ, ਚਰਨ ਸਿੰਘ ਮੋਰਿੰਡਾ ਆਦਿ ਆਗੂ ਵੀ ਹਾਜ਼ਰ ਸਨ |