ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ਰੁਪਿੰਦਰ ਕੌਰ ਫੈਪ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ ਵਿਖੇ ਕਰਵਾਏ ਕੌਮੀ ਅਵਾਰਡ ਸਮਾਰੋਹ ਦੌਰਾਨ ਸਟੇਟ ਚੈਂਪੀਅਨ ਦੇ ਐਵਾਰਡ ਨਾਲ ਸਨਮਾਨਿਤ ਕੀਤਾ | ਪਿ੍ੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਫੈਪ ਵਲੋਂ ਕਰਵਾਏ ੳਲੰਪਿਆਡ 2025 'ਚ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਪੀ. ਸੀ. ਬੀ. ਵਿਚ ਭਾਗ ਲਿਆ ਅਤੇ ਪਹਿਲਾ ਸਥਾਨ ਹਾਸਿਲ ਕੀਤਾ ਸੀ | ਇਸੇ ਸਮਾਰੋਹ ਦੌਰਾਨ ਪਿਪਸ ਦੇ ਪਿ੍ੰਸੀਪਲ ਸੁਰਜੀਤ ਸਿੰਘ ਨੂੰ ਗੋਲਡਨ ਪਿ੍ੰਸੀਪਲ, ਮੈਡਮ ਮਮਤਾ ਸ਼ਰਮਾ ਨੂੰ ਬੈੱਸਟ ਟੀਚਰ ਤੇ ਹਰਜੀਤ ਸਿੰਘ ਨੂੰ ਇਨਸਪਾਇਰਿੰਗ ਟੀਚਰ ਦੇ ਐਵਾਰਡ ਨਾਲ਼ ਸਨਮਾਨਿਤ ਕੀਤਾ | ਸਕੂਲ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ, ਐਮ. ਡੀ. ਸ਼ਿੰਦਰਪਾਲ ਕੌਰ ਅਟਵਾਲ, ਮੈਨੇਜਰ ਪ੍ਰੀਤਪਾਲ ਕੌਰ ਅਟਵਾਲ, ਵਾਈਸ ਪਿ੍ੰਸੀਪਲ ਮਨਦੀਪ ਕੌਰ ਮਾਹਲ, ਅਸਟੇਟ ਇੰਚਾਰਜ ਅਰਸ਼ਦੀਪ ਸਿੰਘ ਬਰਾੜ ਅਤੇ ਸਮੁੱਚੇ ਸਟਾਫ਼ ਵਲੋਂ ਵਿਦਿਆਰਥਣ ਰੁਪਿੰਦਰ ਕੌਰ ਸਮੇਤ ਐਵਾਰਡ ਹਾਸਿਲ ਕਰਨ ਵਾਲੇ ਅਧਿਆਪਕਾਂ ਅਤੇ ਅਮਲੇ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਵਧੀਆ ਕਾਰਗੁਜ਼ਾਰੀ ਵਿਖਾਉਣ ਦੀ ਕਾਮਨਾ ਕੀਤੀ |