07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਝੋਨੇ ਦੇ ਸੀਜ਼ਨ ਨੂੰ ਲੈ ਕੇ ਨਹਿਰੀ ਪਾਣੀ ਤੇ ਬਿਜਲੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇ- ਮਜੀਠੀਆ

ਅਜੀਤ ਡੈਸਕ 01-06-2025
ਮਜੀਠਾ, 31 ਮਈ (ਜਗਤਾਰ ਸਿੰਘ ਸਹਿਮੀ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਡੱਡੀਆਂ ਵਿਖੇ ਸੀਨੀਅਰ ਅਕਾਲੀ ਆਗੂ ਸੱਜਣ ਸਿੰਘ ਉੱਪਲ ਦੇ ਚਾਚਾ ਬਲਕਾਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਵਿਚ ਸ਼ਮੂਲੀਅਤ ਕਰਨ ਉਪਰੰਤ ਉਨ੍ਹਾਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮਜੀਠਾ ਹਲਕੇ ਦੀਆਂ ਦੀਆਂ ਜ਼ਿਆਦਾਤਰ ਸੜਕਾਂ ਟੁੱਟ ਚੁੱਕੀਆਂ ਹਨ, ਜਿਸ ਕਾਰਨ ਆਮ ਲੋਕਾਂ, ਕਿਸਾਨਾਂ ਤੇ ਵਪਾਰੀਆਂ ਨੂੰ ਆਵਾਜਾਈ ਵਿਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਹਲਕੇ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ ਤੇ ਝੋਨੇ ਦੇ ਸੀਜਨ ਨੂੰ ਮੁੱਖ ਰਖਦਿਆਂ ਟਿਊਬਵੈਲਾਂ ਦੀ ਬਿਜਲੀ ਸਪਲਾਈ ਤੇ ਨਹਿਰੀ ਪਾਣੀ ਦੀ ਬਹਾਲੀ ਵੀ ਯਕੀਨੀ ਬਣਾਈ ਜਾਵੇ | ਇਸ ਮੌਕੇ ਅੰਗਰੇਜ ਸਿੰਘ, ਹਰਦੇਵ ਸਿੰਘ, ਰਵੇਲ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ ਫੌਜੀ, ਗੁਰਨਾਮ ਸਿੰਘ, ਸੱਜਣ ਸਿੰਘ, ਗੁਰਬਖਸ਼ ਸਿੰਘ, ਗਰਪਾਲ ਸਿੰਘ, ਮੈਂਬਰ ਸੁਰਜੀਤ ਸਿੰਘ, ਸੁਖਦੇਵ ਸਿੰਘ, ਜਗਜੀਵਨ ਸਿੰਘ, ਪੰਚ ਬੂਟਾ ਸਿੰਘ, ਗੁਰਚਰਨ ਸਿੰਘ, ਮਨਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਬੀ.ਐੱਸ.ਐੱਫ. ਵਲੋਂ 'ਇਕ ਭਾਰਤ ਸ੍ਰੇਸ਼ਠ ਭਾਰਤ' ਪ੍ਰੋਗਰਾਮ ਤਹਿਤ ਅਟਾਰੀ ਸਰਹੱਦ ਤੋਂ ਸਾਈਕਲ ਰੈਲੀ ਕੱਢੀ <br/> ਅਗਲੀ ਖ਼ਬਰ ਲੁਧਿਆਣਾ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਵੱਡੀ ਲੀਡ ਨਾਲ ਜਿੱਤਣਗੇ-ਹਰਪ੍ਰਤਾਪ ਸਿੰਘ ਅਜਨਾਲਾ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।